Lamentations 1:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਰੂਸ਼ਲਮ ਦੇ ਸਾਰੇ ਹੀ ਲੋਕ ਆਹਾਂ ਭਰ ਰਹੇ ਹਨ। ਉਸ ਦੇ ਸਾਰੇ ਹੀ ਲੋਕ ਭੋਜਨ ਦੀ ਤਲਾਸ਼ ਕਰ ਰਹੇ ਹਨ। ਭੋਜਨ ਲਈ ਉਹ ਆਪਣੀਆਂ ਸਾਰੀਆਂ ਕੀਮਤੀ ਚੀਜ਼ਾਂ ਦੇ ਰਹੇ ਹਨ। ਅਜਿਹਾ ਉਹ ਜਿਉਂਦੇ ਰਹਿਣ ਲਈ ਕਰ ਰਹੇ ਨੇ। ਯਰੂਸ਼ਲਮ ਦੀ ਨਗਰੀ ਆਖਦੀ ਹੈ, “ਦੇਖੋ, ਯਹੋਵਾਹ ਜੀ! ਮੇਰੇ ਵੱਲ ਦੇਖੋ! ਦੇਖੋ, ਲੋਕ ਮੈਨੂੰ ਕਿੰਨੀ ਨਫ਼ਰਤ ਕਰਦੇ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਸਾਰੇ ਲੋਕ ਹਾਹਾਂ ਭਰਦੇ ਹਨ, ਓਹ ਰੋਟੀ ਭਾਲਦੇ ਹਨ, ਓਹਨਾਂ ਨੇ ਆਪਣੇ ਪਦਾਰਥਾਂ ਨੂੰ ਖਾਣ ਲਈ ਦਿੱਤਾ ਹੈ, ਭਈ ਜੀ ਵਿੱਚ ਜੀ ਆਵੇ। ਹੇ ਯਹੋਵਾਹ, ਵੇਖ ਅਤੇ ਧਿਆਨ ਦੇਹ, ਕਿ ਮੈਂ ਖੱਜਲ ਹੋ ਗਈ ਹਾਂ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੇ ਸਾਰੇ ਲੋਕ ਹਾਉਕੇ ਭਰਦੇ ਹਨ, ਉਹ ਰੋਟੀ ਭਾਲਦੇ ਹਨ, ਉਹਨਾਂ ਨੇ ਆਪਣੀਆਂ ਮਨਭਾਉਣੀਆਂ ਵਸਤਾਂ ਵੇਚ ਕੇ ਭੋਜਨ ਮੁੱਲ ਲਿਆ ਹੈ, ਤਾਂ ਜੋ ਉਹਨਾਂ ਦੀ ਜਾਨ ਵਿੱਚ ਜਾਨ ਆਵੇ। ਹੇ ਯਹੋਵਾਹ, ਵੇਖ ਅਤੇ ਧਿਆਨ ਦੇ, ਕਿਉਂ ਜੋ ਮੈਂ ਤੁੱਛ ਹੋ ਗਈ ਹਾਂ!