Lamentations 1:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਰੂਸ਼ਲਮ ਦੀਆਂ ਘੱਗਰੀਆਂ ਨਾਪਾਕ ਹੋ ਗਈਆਂ ਹਨ। ਉਸ ਨੇ ਉਨ੍ਹਾਂ ਗੱਲਾਂ ਬਾਰੇ ਨਹੀਂ ਸੋਚਿਆ ਸੀ ਜਿਹੜੀਆਂ ਉਸ ਦੇ ਨਾਲ ਵਾਪਰਨਗੀਆਂ। ਉਸ ਦਾ ਪਤਨ ਹੈਰਾਨੀ ਭਰਿਆ ਸੀ। ਉਸ ਦੇ ਕੋਲ ਹੌਂਸਲਾ ਦੇਣ ਵਾਲਾ ਕੋਈ ਬੰਦਾ ਨਹੀਂ ਸੀ। ਉਹ ਆਖਦੀ ਹੈ, “ਯਹੋਵਾਹ, ਮੇਰੀ ਬਿਪਤਾ ਵੱਲ ਦੇਖ। ਦੇਖ ਮੇਰਾ ਦੁਸ਼ਮਣ ਕਿਵੇਂ ਸੋਚਦਾ ਹੈ ਕਿ ਉਹ ਕਿੰਨਾ ਮਹਾਨ ਹੈ!”
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੀ ਪਲੀਤੀ ਉਹ ਦੇ ਪੱਲੇ ਉੱਤੇ ਹੈ, ਓਸ ਆਪਣੇ ਅੰਤ ਨੂੰ ਚੇਤੇ ਨਾ ਕੀਤਾ, ਉਹ ਅਚਰਜਤਾਈ ਨਾਲ ਹੇਠਾਂ ਆਈ, ਅਤੇ ਉਹ ਦਾ ਕੋਈ ਤਸੱਲੀ ਦੇਣ ਵਾਲਾ ਨਹੀਂ। ਹੇ ਯਹੋਵਾਹ, ਮੇਰੇ ਕਲੇਸ਼ ਨੂੰ ਵੇਖ! ਕਿਉਂ ਜੋ ਵੈਰੀ ਨੇ ਆਪ ਨੂੰ ਵੱਡਾ ਬਣਾਇਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੀ ਅਸ਼ੁੱਧਤਾ ਉਹ ਦੇ ਪੱਲੇ ਉੱਤੇ ਹੈ, ਉਸ ਨੇ ਆਪਣੇ ਅੰਤ ਨੂੰ ਯਾਦ ਨਾ ਰੱਖਿਆ, ਇਸ ਲਈ ਉਹ ਭਿਆਨਕ ਤਰੀਕੇ ਨਾਲ ਗਿਰਾਈ ਗਈ, ਉਹ ਨੂੰ ਤਸੱਲੀ ਦੇਣ ਵਾਲਾ ਕੋਈ ਨਹੀਂ। ਹੇ ਯਹੋਵਾਹ, ਮੇਰੇ ਦੁੱਖ ਨੂੰ ਵੇਖ! ਕਿਉਂ ਜੋ ਵੈਰੀ ਮੇਰੇ ਵਿਰੁੱਧ ਸਫ਼ਲ ਹੋਇਆ ਹੈ।