Lamentations 2:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਇੱਕ ਦੁਸ਼ਮਣ ਵਾਂਗ ਆਪਣੀ ਕਮਾਨ ਨੂੰ ਖਿੱਚ ਲਿਆ। ਅਤੇ ਉਸ ਨੇ ਆਪਣੇ ਸੱਜੇ ਹੱਥ ਵਿੱਚ ਤਲਵਾਰ ਫ਼ੜ ਲਈ। ਉਸ ਨੇ ਯਹੂਦਾਹ ਦੇ ਸਾਰੇ ਵੱਧੀਆਂ ਦਿਖਣ ਵਾਲੇ ਆਦਮੀਆਂ ਨੂੰ ਮਾਰ ਦਿੱਤਾ। ਯਹੋਵਾਹ ਨੇ ਆਪਣਾ ਕਹਿਰ ਸੀਯੋਨ ਦੇ ਤੰਬੂਆਂ ਉੱਪਰ ਅੱਗ ਵਾਂਗ ਡੋਲ੍ਹ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਵੈਰੀ ਵਾਂਙੁ ਆਪਣਾ ਧਣੁਖ ਖਿੱਚਿਆ, ਉਸ ਨੇ ਵਿਰੋਧੀ ਵਾਂਙੁ ਆਪਣਾ ਸੱਜਾ ਹੱਥ ਚੁੱਕਿਆ ਹੈ, ਜਿੰਨੇ ਵੇਖਣ ਵਿੱਚ ਸੋਹਣੇ ਸਨ ਉਸ ਨੇ ਵੱਢ ਸੁੱਟੇ, ਸੀਯੋਨ ਦੀ ਧੀ ਦੇ ਤੰਬੂ ਵਿੱਚ ਉਸ ਨੇ ਅੱਗ ਵਾਂਙੁ ਆਪਣੇ ਗੁੱਸੇ ਨੂੰ ਵਹਾਇਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਵੈਰੀ ਦੀ ਤਰ੍ਹਾਂ ਆਪਣਾ ਧਣੁੱਖ ਖਿੱਚਿਆ, ਅਤੇ ਵਿਰੋਧੀ ਦੀ ਤਰ੍ਹਾਂ ਆਪਣਾ ਸੱਜਾ ਹੱਥ ਚੁੱਕਿਆ ਹੈ, ਜਿੰਨੇ ਵੇਖਣ ਵਿੱਚ ਮਨਭਾਉਣੇ ਸਨ, ਉਨ੍ਹਾਂ ਸਾਰਿਆਂ ਨੂੰ ਉਸ ਨੇ ਵੱਢ ਸੁੱਟਿਆ ਹੈ, ਸੀਯੋਨ ਦੀ ਧੀ ਦੇ ਤੰਬੂ ਵਿੱਚ ਉਸ ਨੇ ਅੱਗ ਵਾਂਗੂੰ ਆਪਣੇ ਗੁੱਸੇ ਨੂੰ ਵਹਾਇਆ ਹੈ।