Lamentations 4:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਖੁਸ਼ ਹੋਵੋ, ਅਦੋਨ ਦੇ ਲੋਕੋ। ਊਜ਼ ਦੀ ਧਰਤੀ ਤੇ ਰਹਿਣ ਵਾਲੇ ਤੁਸੀਂ ਲੋਕੋ, ਖੁਸ਼ ਹੋਵੋ। ਪਰ ਚੇਤੇ ਰੱਖੋ, ਯਹੋਵਾਹ ਦੇ ਕਹਿਰ ਦਾ ਪਿਆਲਾ ਛੇਤੀ ਹੀ ਤੁਹਾਡੇ ਲਈ ਵੀ ਆਵੇਗਾ। ਜਦੋਂ ਤੁਸੀਂ ਸਜ਼ਾ ਦਾ ਉਹ ਪਿਆਲਾ ਪੀਵੋਂਗੇ, ਤੁਸੀਂ ਸ਼ਰਾਬੀ ਹੋ ਜਾਵੋਂਗੇ ਅਤੇ ਆਪਣੇ-ਆਪ ਨੂੰ ਨਿਰ-ਬਸਤਰ ਕਰ ਲਵੋਂਗੇ
Punjabi Bible 2016 - ਪਵਿੱਤਰ ਬਾਈਬਲ O.V.
ਹੇ ਅਦੋਮ ਦੀਏ ਧੀਏ, ਜਿਹੜੀ ਉਸ ਦੇ ਦੇਸ ਵਿੱਚ ਵੱਸਦੀ ਹੈ, ਅਨੰਦ ਹੋ ਤੇ ਖੁਸ਼ੀ ਮਨਾ! ਏਹ ਪਿਆਲਾ ਤੇਰੇ ਤੀਕ ਵੀ ਅੱਪੜੇਗਾ, ਤੂੰ ਮਸਤ ਹੋ ਕੇ ਆਪਣੇ ਆਪ ਨੂੰ ਨੰਗੀ ਕਰੇਂਗੀ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਅਦੋਮ ਦੀਏ ਧੀਏ, ਜਿਹੜੀ ਊਜ਼ ਦੇ ਦੇਸ਼ ਵਿੱਚ ਵੱਸਦੀ ਹੈਂ, ਅਨੰਦ ਹੋ ਅਤੇ ਖੁਸ਼ੀ ਮਨਾ! ਇਹ ਪਿਆਲਾ ਤੇਰੇ ਤੱਕ ਵੀ ਪਹੁੰਚੇਗਾ, ਤੂੰ ਮਸਤ ਹੋ ਕੇ ਆਪਣੇ ਆਪ ਨੂੰ ਨੰਗੀ ਕਰੇਂਗੀ!