Leviticus 11:32 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਜੇ ਇਨ੍ਹਾਂ ਵਿੱਚੋਂ ਕੋਈ ਵੀ ਨਾਪਾਕ ਜਾਨਵਰ ਮਰਕੇ ਕਿਸੇ ਚੀਜ਼ ਉੱਤੇ ਡਿੱਗ ਪਵੇ, ਤਾਂ ਉਹ ਵੀ ਨਾਪਾਕ ਹੋ ਜਾਵੇਗੀ। ਇਹ ਕੋਈ ਲੱਕੜੀ, ਕੱਪੜਾ, ਚਮੜਾ, ਬੋਰੇ ਜਾਂ ਕੋਈ ਔਜ਼ਾਰ ਹੋ ਸੱਕਦਾ ਹੈ। ਭਾਵੇਂ ਇਹ ਜੋ ਵੀ ਹੈ, ਇਸ ਨੂੰ ਪਾਣੀ ਨਾਲ ਧੋਤਾ ਜਾਣਾ ਚਾਹੀਦਾ। ਇਹ ਸ਼ਾਮ ਤੱਕ ਨਾਪਾਕ ਬਣੀ ਰਹੇਗੀ ਅਤੇ ਮਗਰੋਂ ਇਹ ਫ਼ੇਰ ਤੋਂ ਪਾਕ ਹੋ ਜਾਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਿਸ ਵਸਤ ਉੱਤੇ ਉਨ੍ਹਾਂ ਵਿੱਚੋਂ ਕੋਈ ਮਰ ਕੇ ਡਿੱਗ ਪਵੇ ਤਾਂ ਉਹ ਵਸਤ ਅਸ਼ੁੱਧ ਹੋਵੇ, ਭਾਵੇਂ ਲੱਕੜ ਦਾ ਭਾਂਡਾ ਹੋਵੇ, ਭਾਵੇਂ ਲੀੜਾ, ਭਾਵੇਂ ਚੰਮ, ਭਾਵੇਂ ਤੱਪੜ, ਭਾਵੇਂ ਕਿਹਾਕੁ ਭਾਂਡਾ ਜੋ ਵਰਤਣ ਵਿੱਚ ਆਇਆ ਹੋਵੇ ਤਾਂ ਉਹ ਪਾਣੀ ਵਿੱਚ ਧਰਿਆ ਜਾਵੇ ਅਤੇ ਸੰਧਿਆ ਤੋੜੀ ਅਸ਼ੁੱਧ ਰਹੇ, ਇਸੇ ਤਰਾਂ ਨਾਲ ਸ਼ੁੱਧ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇਕਰ ਇਨ੍ਹਾਂ ਵਿੱਚੋਂ ਕੋਈ ਵੀ ਮਰ ਕੇ ਕਿਸੇ ਵਸਤੂ ਉੱਤੇ ਡਿੱਗ ਪਵੇ ਤਾਂ ਉਹ ਵਸਤੂ ਅਸ਼ੁੱਧ ਠਹਿਰੇਗੀ, ਭਾਵੇਂ ਲੱਕੜ ਦਾ ਭਾਂਡਾ, ਭਾਵੇਂ ਬਸਤਰ, ਭਾਵੇਂ ਚਮੜਾ, ਭਾਵੇਂ ਤੱਪੜ, ਭਾਵੇਂ ਕੋਈ ਵੀ ਭਾਂਡਾ ਜੋ ਵਰਤਣ ਵਿੱਚ ਆਇਆ ਹੋਵੇ, ਤਾਂ ਉਹ ਪਾਣੀ ਵਿੱਚ ਪਾਇਆ ਜਾਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ, ਇਸ ਤਰ੍ਹਾਂ ਨਾਲ ਉਹ ਸ਼ੁੱਧ ਹੋਵੇਗਾ।