Leviticus 12:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਾਜਕ ਇਨ੍ਹਾਂ ਨੂੰ ਯਹੋਵਾਹ ਅੱਗੇ ਭੇਟ ਕਰੇਗਾ। ਇਸ ਤਰ੍ਹਾਂ ਜਾਜਕ ਉਸ ਲਈ ਪਰਾਸਚਿਤ ਕਰੇਗਾ। ਫ਼ੇਰ ਉਹ ਆਪਣੇ ਖੂਨ ਦੀ ਕਮੀ ਤੋਂ ਪਾਕ ਹੋ ਜਾਵੇਗੀ। ਇਹ ਨੇਮ ਉਸ ਔਰਤ ਲਈ ਹਨ ਜੋ ਕਿਸੇ ਮੁੰਡੇ ਜਾਂ ਕੁੜੀ ਨੂੰ ਜਨਮ ਦਿੰਦੀ ਹੈ।” ਜੇ ਉਸ ਔਰਤ ਵਿੱਚ ਲੇਲਾ ਲਿਆ ਸੱਕਣ ਦੀ ਪੁੱਜਤ ਨਹੀਂ ਤਾਂ ਉਹ ਦੋ ਘੁੱਗੀ ਜਾਂ ਦੋ ਕਬੂਤਰ ਲਿਆ ਸੱਕਦੀ ਹੈ। ਇੱਕ ਪੰਛੀ ਹੋਮ ਦੀ ਭੇਟ ਲਈ ਅਤੇ ਦੂਸਰਾ ਪੰਛੀ ਪਾਪ ਦੀ ਭੇਟ ਲਈ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਉਸ ਨੂੰ ਯਹੋਵਾਹ ਦੇ ਅੱਗੇ ਚੜ੍ਹਾਵੇ ਅਤੇ ਉਸ ਦੇ ਲਈ ਪ੍ਰਾੱਸਚਿਤ ਕਰੇ ਅਤੇ ਉਸ ਨੂੰ ਆਪਣੇ ਲਹੂ ਵਹਿਣ ਤੋਂ ਸ਼ੁੱਧ ਕਰੇ। ਇਹ ਉਸ ਦੇ ਲਈ ਬਿਵਸਥਾ ਹੈ ਜਿਸ ਨੇ ਪੁੱਤ੍ਰ ਯਾ ਧੀ ਜਣੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਜਾਜਕ ਉਸ ਨੂੰ ਯਹੋਵਾਹ ਦੇ ਅੱਗੇ ਚੜ੍ਹਾਵੇ ਅਤੇ ਉਸ ਦੇ ਲਈ ਪ੍ਰਾਸਚਿਤ ਕਰੇ ਅਤੇ ਤਾਂ ਉਹ ਆਪਣੇ ਲਹੂ ਵਗਣ ਤੋਂ ਸ਼ੁੱਧ ਹੋ ਜਾਵੇਗੀ। ਜੋ ਇਸਤਰੀ ਪੁੱਤਰ ਜਾਂ ਧੀ ਨੂੰ ਜਨਮ ਦੇਵੇ ਉਸ ਦੇ ਲਈ ਇਹੋ ਬਿਵਸਥਾ ਹੈ।