Leviticus 13:30 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਾਜਕ ਨੂੰ ਇਸ ਬੁਰੇ ਅਸਰ ਦਾ ਧਿਆਨ ਨਾਲ ਨਿਰੀਖਣ ਕਰਨਾ ਚਾਹੀਦਾ ਹੈ। ਜੇ ਲੱਗੇ ਕਿ ਇਹ ਚਮੜੀ ਤੋਂ ਗਹਿਰਾ ਦਿਖਾਈ ਦਿੰਦਾ ਹੈ ਅਤੇ ਜੇ ਇਸ ਵਿੱਚਲੇ ਵਾਲ ਪਤਲੇ ਤੇ ਪੀਲੇ ਹਨ ਉਸ ਨੂੰ ਐਲਾਨ ਕਰਨਾ ਚਾਹੀਦਾ ਹੈ ਕਿ ਵਿਅਕਤੀ ਨਾਪਾਕ ਹੈ। ਇਹ ਇੱਕ ਮੰਦਾ ਰੋਗ ਹੈ। ਇਹ ਸਿਰ ਜਾਂ ਦਾਢ਼ੀ ਉੱਤੇ ਛੂਤ ਦੀ ਇੱਕ ਭੈੜੀ ਸਥਿਤੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਜਾਜਕ ਉਸ ਰੋਗ ਨੂੰ ਵੇਖੇ ਅਤੇ ਵੇਖੋ, ਜੇ ਉਹ ਉਸ ਦੇ ਵੇਖਣ ਵਿੱਚ ਚੰਮ ਨਾਲੋਂ ਡੂੰਘੀ ਹੋਵੇ ਅਤੇ ਉਸ ਦੇ ਵਿੱਚ ਇੱਕ ਪਤਲਾ ਪਿੱਲਾ ਵਾਲ ਹੋਵੇ ਤਾਂ ਜਾਜਕ ਉਸ ਨੂੰ ਅਸ਼ੁੱਧ ਆਖੇ, ਉਹ ਇੱਕ ਸੇਣੂਆ, ਅਰਥਾਤ ਸਿਰ ਯਾਂ ਠੋਡੀ ਉੱਤੇ ਕੋਹੜ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਜਾਜਕ ਉਸ ਰੋਗ ਨੂੰ ਜਾਂਚੇ ਅਤੇ ਵੇਖੋ, ਜੇਕਰ ਉਹ ਚਮੜੀ ਨਾਲੋਂ ਡੂੰਘਾ ਦਿਸੇ ਅਤੇ ਉਸ ਦੇ ਵਿੱਚ ਇੱਕ ਪਤਲਾ ਪੀਲਾ ਵਾਲ਼ ਹੋਵੇ ਤਾਂ ਜਾਜਕ ਉਸ ਨੂੰ ਅਸ਼ੁੱਧ ਠਹਿਰਾਵੇ, ਉਹ ਇੱਕ ਦਾਦ ਹੈ ਅਰਥਾਤ ਸਿਰ ਜਾਂ ਦਾੜ੍ਹੀ ਉੱਤੇ ਕੋੜ੍ਹ ਦਾ ਰੋਗ ਹੈ।