Leviticus 13:34 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸੱਤਵੇਂ ਦਿਨ ਉਸ ਨੂੰ ਬਿਮਾਰੀ ਦਾ ਹੋਰ ਧਿਆਨ ਨਾਲ ਨਿਰੀਖਣ ਕਰਨਾ ਚਾਹੀਦਾ ਹੈ। ਜੇ ਬਿਮਾਰੀ ਚਮੜੀ ਉੱਤੇ ਹੋਰ ਨਹੀਂ ਫ਼ੈਲੀ ਅਤੇ ਇਹ ਚਮੜੀ ਨਾਲੋਂ ਗਹਿਰੀ ਨਹੀਂ ਦਿਖਾਈ ਦਿੰਦੀ, ਉਸ ਨੂੰ ਐਲਾਨ ਕਰਨਾ ਚਾਹੀਦਾ ਕਿ ਬੰਦਾ ਪਾਕ ਹੈ। ਫ਼ੇਰ ਉਸ ਬੰਦੇ ਨੂੰ ਆਪਣੇ ਕੱਪੜੇ ਧੋ ਲੈਣੇ ਚਾਹੀਦੇ ਹਨ ਅਤੇ ਉਹ ਪਾਕ ਹੋ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸੱਤਵੇਂ ਦਿਨ ਜਾਜਕ ਉਸ ਸੇਣੂਏ ਨੂੰ ਫੇਰ ਵੇਖੇ ਅਤੇ ਵੇਖੋ, ਜੇ ਸੇਣੂਆ ਚੰਮ ਵਿੱਚ ਖਿਲਰਿਆ ਹੋਇਆ ਨਾ ਹੋਵੇ ਅਤੇ ਨਾ ਉਸ ਦੇ ਵੇਖਣ ਵਿੱਚ ਚੰਮ ਨਾਲੋਂ ਡੂੰਘਾ ਹੋਵੇ ਤਾਂ ਜਾਜਕ ਉਸ ਨੂੰ ਸ਼ੁੱਧ ਆਖੇ ਅਤੇ ਉਹ ਆਪਣੇ ਲੀੜੇ ਧੋਕੇ ਸ਼ੁੱਧ ਹੋ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੱਤਵੇਂ ਦਿਨ ਜਾਜਕ ਉਸ ਦਾਦ ਨੂੰ ਫੇਰ ਜਾਂਚੇ ਅਤੇ ਵੇਖੋ, ਜੇਕਰ ਉਹ ਦਾਦ ਚਮੜੀ ਵਿੱਚ ਫੈਲਿਆ ਨਾ ਹੋਵੇ ਅਤੇ ਚਮੜੀ ਨਾਲੋਂ ਡੂੰਘਾ ਨਾ ਦਿਸੇ ਤਾਂ ਜਾਜਕ ਉਸ ਮਨੁੱਖ ਨੂੰ ਸ਼ੁੱਧ ਠਹਿਰਾਵੇ ਅਤੇ ਉਹ ਆਪਣੇ ਕੱਪੜੇ ਧੋ ਕੇ ਸ਼ੁੱਧ ਹੋ ਜਾਵੇ।