Leviticus 13:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸੱਤਾਂ ਦਿਨਾਂ ਮਗਰੋਂ ਜਾਜਕ ਨੂੰ ਇੱਕ ਵਰੀ ਫ਼ੇਰ ਉਸ ਬੰਦੇ ਦਾ ਧਿਆਨ ਨਾਲ ਨਿਰੀਖਣ ਕਰਨਾ ਚਾਹੀਦਾ ਹੈ। ਜੇ ਫ਼ੋੜਾ ਮਧਮ ਹੋ ਗਿਆ ਹੈ ਅਤੇ ਚਮੜੀ ਉੱਤੇ ਨਹੀਂ ਫ਼ੈਲਿਆ ਉਸ ਨੂੰ ਐਲਾਨ ਕਰ ਦੇਣਾ ਚਾਹੀਦਾ ਹੈ ਕਿ ਉਹ ਬੰਦਾ ਪਾਕ ਹੈ ਅਤੇ ਇਹ ਕਿ ਫ਼ੋੜਾ ਸਿਰਫ਼ ਖਾਰਸ਼ ਹੀ ਹੈ। ਉਸ ਬੰਦੇ ਨੂੰ ਆਪਣੇ ਕੱਪੜੇ ਧੋ ਲੈਣੇ ਚਾਹੀਦੇ ਹਨ ਅਤੇ ਇੱਕ ਵਾਰੀ ਫ਼ੇਰ ਉਹ ਪਾਕ ਹੋ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਾਜਕ ਉਸ ਨੂੰ ਫੇਰ ਸੱਤਵੇਂ ਦਿਨ ਵੇਖੇ ਅਤੇ ਵੇਖੇ ਜੇ ਉਹ ਰੋਗ ਕੁਝ ਗੂੜਾ ਜਿਹਾ ਹੋਵੇ ਅਤੇ ਰੋਗ ਚੰਮ ਵਿੱਚ ਨਾ ਖਿਲਰਿਆ ਹੋਇਆ ਹੋਵੇ ਤਾਂ ਜਾਜਕ ਉਸ ਨੂੰ ਸ਼ੁੱਧ ਆਖੇ, ਉਹ ਤਾਂ ਨਿਰੀ ਪਪੜੀ ਹੀ ਹੈ, ਅਤੇ ਉਹ ਆਪਣੇ ਲੀੜੇ ਧੋ ਕੇ ਸ਼ੁੱਧ ਹੋ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸੱਤਵੇਂ ਦਿਨ ਜਾਜਕ ਉਸ ਨੂੰ ਫੇਰ ਜਾਂਚੇ ਅਤੇ ਵੇਖੋ, ਜੇਕਰ ਉਹ ਰੋਗ ਫਿੱਕਾ ਪੈ ਗਿਆ ਹੋਵੇ ਅਤੇ ਉਸ ਦੀ ਚਮੜੀ ਵਿੱਚ ਨਾ ਫੈਲਿਆ ਹੋਵੇ ਤਾਂ ਜਾਜਕ ਉਸ ਨੂੰ ਸ਼ੁੱਧ ਠਹਿਰਾਏ, ਉਹ ਤਾਂ ਸਿਰਫ਼ ਪਪੜੀ ਹੀ ਹੈ, ਅਤੇ ਉਹ ਆਪਣੇ ਕੱਪੜੇ ਧੋ ਕੇ ਸ਼ੁੱਧ ਹੋ ਜਾਵੇ।