Leviticus 14:31 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਨੂੰ ਇਨ੍ਹਾਂ ਵਿੱਚੋਂ ਇੱਕ ਪੰਛੀ ਨੂੰ ਪਾਪ ਦੀ ਭੇਟ ਵਜੋਂ ਅਤੇ ਦੂਸਰੇ ਨੂੰ ਹੋਮ ਦੀ ਭੇਟ ਵਜੋਂ ਭੇਟ ਕਰਨਾ ਚਾਹੀਦਾ ਹੈ। ਉਸ ਨੂੰ ਪੰਛੀਆਂ ਨੂੰ ਅਨਾਜ ਦੀ ਭੇਟ ਦੇ ਨਾਲ ਭੇਟ ਕਰਨਾ ਚਾਹੀਦਾ ਹੈ। ਇਸ ਤਰ੍ਹਾਂ ਜਾਜਕ ਉਸ ਬੰਦੇ ਲਈ ਪਰਾਸਚਿਤ ਕਰੇਗਾ ਜਿਹੜਾ ਯਹੋਵਾਹ ਦੇ ਸਾਹਮਣੇ ਪਾਕ ਬਣਾਇਆ ਜਾ ਰਿਹਾ।”
Punjabi Bible 2016 - ਪਵਿੱਤਰ ਬਾਈਬਲ O.V.
ਹਾਂ, ਜਿਹਾ ਉਸ ਨੂੰ ਹੱਥ ਆਵੇ ਇੱਕ ਤਾਂ ਪਾਪ ਦੀ ਭੇਟ ਕਰਕੇ ਅਤੇ ਦੂਜਾ ਮੈਦੇ ਦੀ ਭੇਟ ਸਣੇ ਹੋਮ ਦੀ ਭੇਟ ਕਰਕੇ ਅਤੇ ਜਾਜਕ ਉਸ ਦੇ ਲਈ ਜੋ ਯਹੋਵਾਹ ਦੇ ਅੱਗੇ ਸ਼ੁੱਧ ਹੋਣ ਵਾਲਾ ਹੈ, ਪ੍ਰਾਸਚਿਤ ਕਰੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਰਥਾਤ ਜੋ ਪੰਛੀ ਉਹ ਲਿਆ ਸਕਿਆ ਉਨ੍ਹਾਂ ਵਿੱਚੋਂ ਉਹ ਇੱਕ ਨੂੰ ਪਾਪ ਬਲੀ ਦੀ ਭੇਟ ਲਈ ਅਤੇ ਦੂਜੇ ਨੂੰ ਮੈਦੇ ਦੀ ਭੇਟ ਸਮੇਤ ਹੋਮ ਬਲੀ ਦੀ ਭੇਟ ਕਰਕੇ ਚੜ੍ਹਾਵੇ, ਇਸ ਤਰ੍ਹਾਂ ਜਾਜਕ ਸ਼ੁੱਧ ਹੋਣ ਵਾਲੇ ਦੇ ਲਈ ਯਹੋਵਾਹ ਦੇ ਅੱਗੇ ਪ੍ਰਾਸਚਿਤ ਕਰੇ।