Leviticus 16:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਫ਼ੇਰ ਹਾਰੂਨ ਨੂੰ ਲੋਕਾਂ ਲਈ ਪਾਪ ਚੜ੍ਹਾਵੇ ਵਜੋਂ ਇੱਕ ਬੱਕਰੇ ਨੂੰ ਮਾਰਨਾ ਚਾਹੀਦਾ ਹੈ। ਉਸ ਨੂੰ ਇਸ ਬੱਕਰੇ ਦਾ ਖੂਨ ਪਰਦੇ ਦੇ ਪਿੱਛਲੇ ਕਮਰੇ ਵਿੱਚ ਲਿਆਉਣਾ ਚਾਹੀਦਾ ਹੈ। ਉਸ ਨੂੰ ਇਸ ਬੱਕਰੇ ਦੇ ਖੂਨ ਨਾਲ ਵੀ ਉਸੇ ਤਰ੍ਹਾਂ ਕਰਨਾ ਚਾਹੀਦਾ ਹੈ ਜਿਵੇਂ ਉਸ ਨੇ ਬਲਦ ਦੇ ਖੂਨ ਨਾਲ ਕੀਤਾ ਸੀ। ਉਸ ਨੂੰ ਖੂਨ ਖਾਸ ਕੱਜਣ ਉੱਤੇ ਅਤੇ ਇਸਦੇ ਸਾਹਮਣੇ ਛਿੜਕਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਹ ਪਾਪ ਦੀ ਭੇਟ ਦੇ ਬੱਕਰੇ ਨੂੰ ਜੋ ਲੋਕਾਂ ਦੇ ਲਈ ਹੈ ਕੱਟ ਕੇ ਉਸ ਦਾ ਲਹੂ ਪੜਦੇ ਦੇ ਅੰਦਰ ਲਿਆਵੇ ਅਤੇ ਜਿਕੁਰ ਉਸ ਦੇ ਬਲਦ ਦੇ ਲਹੂ ਨਾਲ ਕੀਤਾ ਤਿਹਾ ਹੀ ਉਸ ਲਹੂ ਨਾਲ ਕਰੇ ਅਤੇ ਪ੍ਰਾਸਚਿਤ ਦੇ ਸਰਪੋਸ਼ ਦੇ ਉੱਤੇ ਅਤੇ ਪ੍ਰਾਸਚਿਤ ਦੇ ਸਰਪੋਸ਼ ਦੇ ਅੱਗੇ ਉਸ ਨੂੰ ਛਿਣਕੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਫੇਰ ਉਹ ਪਾਪ ਬਲੀ ਦੀ ਭੇਟ ਦੇ ਬੱਕਰੇ ਨੂੰ ਜੋ ਲੋਕਾਂ ਦੇ ਲਈ ਹੈ, ਵੱਢੇ ਅਤੇ ਉਸ ਦਾ ਲਹੂ ਪਰਦੇ ਦੇ ਅੰਦਰ ਲਿਆਵੇ ਅਤੇ ਜਿਵੇਂ ਉਸ ਨੇ ਬਲ਼ਦ ਦੇ ਲਹੂ ਨਾਲ ਕੀਤਾ ਸੀ, ਉਸੇ ਤਰ੍ਹਾਂ ਹੀ ਉਹ ਉਸ ਦੇ ਲਹੂ ਨਾਲ ਕਰੇ ਅਰਥਾਤ ਪ੍ਰਾਸਚਿਤ ਦੇ ਸਰਪੋਸ਼ ਦੇ ਉੱਤੇ ਅਤੇ ਉਸ ਦੇ ਸਾਹਮਣੇ ਉਸ ਨੂੰ ਛਿੜਕੇ।”