Leviticus 16:27 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਪਾਪ ਦੀ ਭੇਟ ਦੇ ਬਲਦ ਅਤੇ ਬੱਕਰੇ ਨੂੰ ਡੇਰੇ ਤੋਂ ਬਾਹਰ ਲਿਆਂਦਾ ਜਾਵੇ। (ਇਨ੍ਹਾਂ ਜਾਨਵਰਾਂ ਦਾ ਖੂਨ ਪਵਿੱਤਰ ਸਥਾਨ ਵਿੱਚ ਪਵਿੱਤਰ ਚੀਜ਼ਾਂ ਖਾਤਰ ਪਰਾਸਚਿਤ ਕਰਨ ਲਈ ਲਿਆਂਦਾ ਗਿਆ ਸੀ।) ਉਨ੍ਹਾਂ ਨੂੰ ਉਨ੍ਹਾਂ ਜਾਨਵਰਾਂ ਦੀਆਂ ਖੱਲਾਂ, ਸਰੀਰਾਂ ਅਤੇ ਸਰੀਰਾਂ ਦੇ ਮਲ ਨੂੰ ਅੱਗ ਵਿੱਚ ਸਾੜ ਦੇਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਪਾਪ ਦੀ ਭੇਟ ਦੇ ਬਲਦ ਨੂੰ ਅਤੇ ਪਾਪ ਦੀ ਭੇਟ ਦੇ ਬੱਕਰੇ ਨੂੰ ਜਿਨ੍ਹਾਂ ਦਾ ਲਹੂ ਪਵਿੱਤ੍ਰ ਥਾਂ ਵਿੱਚ ਪ੍ਰਾਸਚਿਤ ਕਰਨ ਲਈ ਲਿਆਂਦਾ ਸੀ ਸੋ ਡੇਰੇ ਤੋਂ ਬਾਹਰ ਲੈ ਜਾਵੇ ਅਤੇ ਓਹ ਉਨ੍ਹਾਂ ਨੂੰ ਉਨ੍ਹਾਂ ਦੀਆਂ ਖੱਲਾਂ ਅਤੇ ਉਨ੍ਹਾਂ ਦੇ ਮਾਸ ਅਤੇ ਉਨ੍ਹਾਂ ਦੇ ਗੋਹੇ ਸਣੇ ਸਾੜ ਸੁੱਟਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਉਸ ਪਾਪ ਬਲੀ ਦੀ ਭੇਟ ਦੇ ਬਲ਼ਦ ਅਤੇ ਪਾਪ ਬਲੀ ਦੀ ਭੇਟ ਦੇ ਬੱਕਰੇ ਨੂੰ, ਜਿਨ੍ਹਾਂ ਦਾ ਲਹੂ ਪਵਿੱਤਰ ਸਥਾਨ ਵਿੱਚ ਪ੍ਰਾਸਚਿਤ ਕਰਨ ਲਈ ਲਿਆਂਦਾ ਗਿਆ ਸੀ, ਡੇਰੇ ਤੋਂ ਬਾਹਰ ਲੈ ਜਾਵੇ ਅਤੇ ਉਨ੍ਹਾਂ ਦੀਆਂ ਖੱਲਾਂ, ਮਾਸ ਅਤੇ ਗੋਹੇ ਨੂੰ ਅੱਗ ਵਿੱਚ ਸਾੜ ਦੇਵੇ।