Leviticus 17:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਮੈਂ (ਪਰਮੇਸ਼ੁਰ) ਉਸ ਕਿਸੇ ਵੀ ਬੰਦੇ ਦੇ ਖਿਲਾਫ਼ ਹੋਵਾਂਗਾ ਜਿਹੜਾ ਖੂਨ ਖਾਂਦਾ ਹੈ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਉਹ ਬੰਦਾ ਇਸਰਾਏਲ ਦਾ ਕੋਈ ਸ਼ਹਿਰੀ ਹੈ ਜਾਂ ਉਹ ਤੁਹਾਡੇ ਦਰਮਿਆਨ ਰਹਿੰਦਾ ਕੋਈ ਵਿਦੇਸ਼ੀ ਹੈ। ਮੈਂ ਉਸ ਨੂੰ ਉਸ ਦੇ ਲੋਕਾਂ ਤੋਂ ਵੱਖ ਕਰ ਦੇਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਭਾਵੇਂ ਕੋਈ ਮਨੁੱਖ ਇਸਰਾਏਲ ਦੇ ਘਰਾਣੇ ਦਾ ਹੋਵੇ ਯਾ ਉਨ੍ਹਾਂ ਓਪਰਿਆਂ ਵਿੱਚੋਂ ਜੋ ਤੁਹਾਡੇ ਵਿੱਚ ਵੱਸਦੇ ਹਨ ਜਿਹੜਾ ਕਿਸੇ ਪਰਕਾਰ ਦਾ ਲਹੂ ਖਾਵੇ ਤਾਂ ਜਿਹੜਾ ਲਹੂ ਖਾਵੇ, ਮੈਂ ਓਸ ਪ੍ਰਾਣੀ ਦਾ ਵਿਰੋਧੀ ਬਣਾਂਗਾ ਅਤੇ ਉਸ ਨੂੰ ਉਸ ਦਿਆਂ ਲੋਕਾਂ ਵਿੱਚੋਂ ਛੇਕ ਦਿਆਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੋਈ ਵੀ ਮਨੁੱਖ ਭਾਵੇਂ ਇਸਰਾਏਲ ਦੇ ਘਰਾਣੇ ਦਾ ਹੋਵੇ, ਜਾਂ ਪਰਦੇਸੀਆਂ ਵਿੱਚੋਂ ਜੋ ਤੁਹਾਡੇ ਵਿਚਕਾਰ ਵੱਸਦੇ ਹਨ, ਜਿਹੜਾ ਕਿਸੇ ਪ੍ਰਕਾਰ ਦਾ ਲਹੂ ਖਾਵੇ ਤਾਂ ਮੈਂ ਉਸ ਲਹੂ ਖਾਣ ਵਾਲੇ ਮਨੁੱਖ ਦੇ ਵਿਰੁੱਧ ਹੋ ਕੇ ਉਸ ਨੂੰ ਉਸ ਦੇ ਲੋਕਾਂ ਵਿੱਚੋਂ ਨਾਸ ਕਰ ਦਿਆਂਗਾ।