Leviticus 17:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਜੇ ਕੋਈ ਬੰਦਾ ਕਿਸੇ ਜੰਗਲੀ ਜਾਨਵਰ ਨੂੰ ਜਾਂ ਪੰਛੀ ਨੂੰ ਫ਼ੜ ਲੈਂਦਾ, ਜਿਸ ਨੂੰ ਖਾਧਾ ਜਾ ਸੱਕਦਾ ਹੈ ਤਾਂ ਉਸ ਨੂੰ ਉਸਦਾ ਖੂਨ ਧਰਤੀ ਤੇ ਡੋਲ੍ਹਕੇ ਮਿੱਟੀ ਨਾਲ ਢੱਕ ਦੇਣਾ ਚਾਹੀਦਾ ਹੈ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਉਹ ਇਸਰਾਏਲ ਦਾ ਕੋਈ ਨਾਗਰਿਕ ਹੈ ਜਾਂ ਤੁਹਾਡੇ ਦਰਮਿਆਨ ਰਹਿਣ ਵਾਲਾ ਕੋਈ ਵਿਦੇਸ਼ੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਭਾਵੇਂ ਕੋਈ ਮਨੁੱਖ ਇਸਰਾਏਲੀਆਂ ਦਾ ਹੋਵੇ ਯਾ ਓਪਰਿਆਂ ਵਿੱਚੋਂ ਜੋ ਤੁਹਾਡੇ ਵਿਚਕਾਰ ਵੱਸਦੇ ਹਨ ਜਿਹੜਾ ਸ਼ਿਕਾਰ ਕਰਕੇ ਕਿਸੇ ਖਾਣ ਜੋਗ ਪਸੂ ਯਾ ਪੰਛੀ ਨੂੰ ਫੜ ਲਵੇ ਉਹ ਦਾ ਲਹੂ ਕੱਢਕੇ ਉਹ ਨੂੰ ਮਿੱਟੀ ਨਾਲ ਕੱਜੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੋਈ ਵੀ ਮਨੁੱਖ ਭਾਵੇਂ ਇਸਰਾਏਲੀਆਂ ਵਿੱਚੋਂ ਜਾਂ ਉਨ੍ਹਾਂ ਪਰਦੇਸੀਆਂ ਵਿੱਚੋਂ ਜੋ ਤੁਹਾਡੇ ਵਿਚਕਾਰ ਵੱਸਦੇ ਹਨ, ਜਿਹੜਾ ਸ਼ਿਕਾਰ ਕਰਕੇ ਕਿਸੇ ਖਾਣ ਯੋਗ ਪਸ਼ੂ ਜਾਂ ਪੰਛੀ ਨੂੰ ਫੜ੍ਹੇ ਤਾਂ ਉਹ ਉਸ ਦੇ ਲਹੂ ਨੂੰ ਡੋਲ੍ਹ ਕੇ ਮਿੱਟੀ ਨਾਲ ਢੱਕ ਦੇਵੇ।