Leviticus 18:30 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੋਰਨਾਂ ਲੋਕਾਂ ਨੇ ਇਹ ਭਿਆਨਕ ਪਾਪ ਕੀਤੇ ਹਨ। ਪਰ ਤੁਹਾਨੂੰ ਮੇਰੀਆਂ ਬਿਧੀਆਂ ਨੂੰ ਮੰਨਣਾ ਚਾਹੀਦਾ ਹੈ। ਤੁਹਾਨੂੰ ਇਹੋ ਜਿਹਾ ਕੋਈ ਭਿਆਨਕ ਗੁਨਾਹ ਨਹੀਂ ਕਰਨਾ ਚਾਹੀਦਾ। ਆਪਣੇ-ਆਪ ਨੂੰ ਇਹੋ ਜਿਹੇ ਪਾਪਾਂ ਨਾਲ ਨਾਪਾਕ ਨਾ ਕਰੋ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਤੁਸਾਂ ਮੇਰੇ ਹੁਕਮਾਂ ਨੂੰ ਮੰਨਣਾ ਜੋ ਤੁਸੀਂ ਇਨ੍ਹਾਂ ਮਾੜੀਆਂ ਰੀਤਾਂ ਵਿੱਚੋਂ, ਜੋ ਤੁਹਾਡੇ ਅੱਗੋਂ ਕੀਤੀਆਂ ਗਈਆਂ ਹਨ ਨਾ ਕਰਨੀਆਂ ਅਤੇ ਆਪਣੇ ਆਪ ਨੂੰ ਉਨ੍ਹਾਂ ਦੇ ਨਾਲ ਅਸ਼ੁੱਧ ਨਾ ਕਰਨਾ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਤੁਸੀਂ ਮੇਰੇ ਹੁਕਮਾਂ ਨੂੰ ਮੰਨਣਾ ਅਤੇ ਜੋ ਘਿਣਾਉਣੀਆਂ ਰੀਤਾਂ ਤੁਹਾਡੇ ਤੋਂ ਪਹਿਲਾਂ ਉੱਥੇ ਮੰਨੀਆਂ ਜਾਂਦੀਆਂ ਹਨ, ਉਨ੍ਹਾਂ ਦੇ ਅਨੁਸਾਰ ਨਾ ਚੱਲਣਾ ਅਤੇ ਨਾ ਉਨ੍ਹਾਂ ਦੇ ਕਾਰਨ ਆਪਣੇ ਆਪ ਨੂੰ ਅਸ਼ੁੱਧ ਕਰਨਾ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।