Leviticus 19:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਭਵਿੱਖ ਵਿੱਚ, ਤੁਸੀਂ ਆਪਣੇ ਦੇਸ਼ ਵਿੱਚ ਦਾਖਲ ਹੋਵੋਂਗੇ। ਉਸ ਸਮੇਂ, ਤੁਸੀਂ ਭੋਜਨ ਲਈ ਬਹੁਤ ਕਿਸਮਾਂ ਦੇ ਰੁੱਖ ਲਾਵੋਂਗੇ। ਕੋਈ ਵੀ ਰੁੱਖ ਲਾਉਣ ਤੋਂ ਬਾਦ, ਤੁਹਾਨੂੰ ਇਸ ਰੁੱਖ ਦਾ ਫ਼ਲ ਖਾਣ ਲਈ ਤਿੰਨ ਸਾਲ ਇੰਤਜ਼ਾਰ ਕਰਨਾ ਚਾਹੀਦਾ ਹੈ। ਤੁਹਾਨੂੰ ਇਨ੍ਹਾਂ ਵਰ੍ਹਿਆਂ ਦੌਰਾਨ ਇਸਦੇ ਫ਼ਲ ਨੂੰ ਵਰਜਿਤ ਘੋਸ਼ਿਤ ਕਰਨਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਾਂ ਤੁਸਾਂ ਉਸ ਦੇਸ ਵਿੱਚ ਆਓ ਅਤੇ ਭਾਂਤ ਭਾਂਤ ਦੇ ਬੂਟਿਆਂ ਨੂੰ ਖਾਣ ਲਈ ਲਾਓ ਤੁਸਾਂ ਉਨ੍ਹਾਂ ਦਿਆਂ ਫਲਾਂ ਨੂੰ ਅਸੁੰਨਤੀ ਸਮਝਣਾ, ਓਹ ਤਿੰਨਾਂ ਵਰਿਹਾਂ ਤਾਈਂ ਤੁਹਾਡੇ ਲਈ ਅਸੁੰਨਤੀ ਜਿਹਾ ਹੋਵੇ, ਉਹ ਖਾਧਾ ਨਾ ਜਾਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਤੁਸੀਂ ਉਸ ਦੇਸ ਵਿੱਚ ਪਹੁੰਚ ਜਾਓ ਅਤੇ ਭਾਂਤ-ਭਾਂਤ ਦੇ ਫਲਾਂ ਦੇ ਰੁੱਖ ਖਾਣ ਦੇ ਲਈ ਲਗਾਓ ਤਾਂ ਤਿੰਨ ਸਾਲ ਤੱਕ ਉਨ੍ਹਾਂ ਦੇ ਫਲਾਂ ਨੂੰ ਅਸੁੰਨਤੀ ਸਮਝਣਾ, ਉਹ ਖਾਧੇ ਨਾ ਜਾਣ।