Leviticus 2:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਜਦੋਂ ਤੁਸੀਂ ਯਹੋਵਾਹ ਵਾਸਤੇ ਪਹਿਲੀ ਫ਼ਸਲ ਦੇ ਅਨਾਜ ਦੀ ਭੇਟ ਲੈ ਕੇ ਆਵੋ, ਤਾਂ ਤੁਹਾਨੂੰ ਅਨਾਜ ਦੀਆਂ ਭੁੰਨੀਆਂ ਹੋਈਆਂ ਬਾਲੀਆਂ ਲੈ ਕੇ ਆਉਣੀਆਂ ਚਾਹੀਦੀਆਂ ਹਨ। ਇਹ ਤਾਜ਼ੇ ਅਨਾਜ ਦੇ ਕੁੱਟੇ ਹੋਏ ਦਾਣੇ ਹੋਣੇ ਚਾਹੀਦੇ ਹਨ। ਇਹ ਤੁਹਾਡੀ ਪਹਿਲੀ ਫ਼ਸਲ ਦੇ ਅਨਾਜ ਦੀ ਭੇਟ ਹੋਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜੇ ਤੂੰ ਆਪਣਿਆਂ ਪਹਿਲਿਆਂ ਫਲਾਂ ਦੀ ਇੱਕ ਮੈਦੇ ਦੀ ਭੇਟ ਯਹੋਵਾਹ ਦੇ ਅੱਗੇ ਚੜ੍ਹਾਵੇਂ ਤਾਂ ਤੂੰ ਮੈਦੇ ਦੀ ਭੇਟ ਵਿੱਚ ਆਪਣੇ ਪਹਿਲੇ ਫਲਾਂ ਦੇ ਦਾਣਿਆਂ ਦੇ ਹਰੇ ਸਿੱਟੇ ਅੱਗ ਨਾਲ ਭੁੰਨੇ ਹੋਏ ਅਰਥਾਤ ਪੂਰੇ ਸਿੱਟਿਆਂ ਵਿੱਚੋਂ ਦਲੇ ਹੋਏ ਦਾਣੇ ਚੜ੍ਹਾਵੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਜੇਕਰ ਤੂੰ ਆਪਣੀ ਉਪਜ ਦੇ ਪਹਿਲੇ ਫ਼ਲਾਂ ਵਿੱਚੋਂ ਮੈਦੇ ਦੀ ਭੇਟ ਯਹੋਵਾਹ ਦੇ ਅੱਗੇ ਚੜ੍ਹਾਵੇਂ, ਤਾਂ ਤੂੰ ਮੈਦੇ ਦੀ ਭੇਟ ਵਿੱਚ ਆਪਣੇ ਪਹਿਲੇ ਫ਼ਲਾਂ ਦੇ ਦਾਣਿਆਂ ਦੇ ਹਰੇ ਸਿੱਟੇ ਅੱਗ ਨਾਲ ਭੁੰਨੇ ਹੋਏ ਅਰਥਾਤ ਮਸਲ ਦੇ ਕੱਢੇ ਹੋਏ ਦਾਣੇ ਚੜ੍ਹਾਵੀਂ।