Leviticus 20:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਤੁਹਾਨੂੰ ਮੇਰੀਆਂ ਸਾਰੀਆਂ ਬਿਧੀਆਂ ਅਤੇ ਕਾਨੂੰਨ ਚੇਤੇ ਰੱਖਣੇ ਚਾਹੀਦੇ ਹਨ ਅਤੇ ਉਨ੍ਹਾਂ ਸਾਰਿਆਂ ਨੂੰ ਮੰਨਣਾ ਚਾਹੀਦਾ ਹੈ। ਮੈਂ ਤੁਹਾਨੂੰ ਤੁਹਾਡੀ ਧਰਤੀ ਤੇ ਲਿਜਾ ਰਿਹਾ ਹਾਂ। ਤੁਸੀਂ ਉਸ ਦੇਸ਼ ਵਿੱਚ ਰਹੋਂਗੇ। ਜੇ ਤੁਸੀਂ ਮੇਰੀਆਂ ਸਾਰੀਆਂ ਬਿਧੀਆਂ ਅਤੇ ਕਾਨੂੰਨਾਂ ਨੂੰ ਮੰਨੋਗੇ, ਉਹ ਧਰਤੀ ਤੁਹਾਨੂੰ ਬਾਹਰ ਨਹੀਂ ਉਗਲੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਤੁਸਾਂ ਮੇਰੀਆਂ ਸਭਨਾਂ ਬਿਧਾਂ ਅਤੇ ਮੇਰਿਆਂ ਸਭਨਾਂ ਨਿਆਵਾਂ ਨੂੰ ਮੰਨਕੇ ਪੂਰਾ ਕਰਨਾ ਭਈ ਉਹ ਦੇਸ ਜਿਸ ਦੇ ਵਿੱਚ ਵੱਸਣ ਲਈ ਮੈਂ ਤੁਹਾਨੂੰ ਲਿਜਾਂਦਾ ਹਾਂ ਤੁਹਾਨੂੰ ਉਗਲਾਛ ਨਾ ਦੇਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਤੁਸੀਂ ਮੇਰੀਆਂ ਸਾਰੀਆਂ ਬਿਧੀਆਂ ਅਤੇ ਮੇਰੇ ਸਾਰੇ ਨਿਯਮਾਂ ਨੂੰ ਮੰਨ ਕੇ ਪਾਲਣਾ ਕਰਨਾ ਤਾਂ ਜੋ ਉਹ ਦੇਸ ਜਿਸ ਦੇ ਵਿੱਚ ਵੱਸਣ ਲਈ ਮੈਂ ਤੁਹਾਨੂੰ ਲੈ ਕੇ ਜਾ ਰਿਹਾ ਹਾਂ, ਤੁਹਾਨੂੰ ਉਗਲ ਨਾ ਦੇਵੇ।