Leviticus 20:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਤੁਹਾਨੂੰ ਪਾਕ ਅਤੇ ਨਾਪਾਕ ਜਾਨਵਰਾਂ ਵਿੱਚਲਾ ਫ਼ਰਕ ਪਛਾਨਣਾ ਚਾਹੀਦਾ ਹੈ। ਤੁਹਾਨੂੰ ਪਾਕ ਅਤੇ ਨਾਪਾਕ ਪੰਛੀਆਂ ਵਿੱਚਲਾ ਫ਼ਰਕ ਪਰੱਖਣਾ ਚਾਹੀਦਾ ਹੈ। ਉਨ੍ਹਾਂ ਨਾਪਾਕ ਪੰਛੀਆਂ, ਜਾਨਵਰਾਂ ਅਤੇ ਜ਼ਮੀਨ ਉੱਤੇ ਰੀਂਗਣ ਵਾਲੀਆਂ ਚੀਜ਼ਾਂ ਨੂੰ ਖਾਕੇ ਆਪਣੇ-ਆਪ ਨੂੰ ਕਲੰਕਤ ਨਾ ਕਰੋ। ਮੈਂ ਉਨ੍ਹਾਂ ਚੀਜ਼ਾਂ ਨੂੰ ਨਾਪਾਕ ਘੋਸ਼ਿਤ ਕੀਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਤੁਸਾਂ ਸ਼ੁੱਧ ਅਤੇ ਅਸ਼ੁੱਧ ਪਸੂ ਦੇ ਵਿੱਚ ਅਤੇ ਅਸ਼ੁੱਧ ਅਤੇ ਸ਼ੁੱਧ ਪੰਛੀਆਂ ਦੇ ਵਿੱਚ ਭੇਦ ਰੱਖਣਾ ਅਤੇ ਤੁਸਾਂ ਪਸੂ ਯਾ ਪੰਛੀ, ਯਾ ਕਿਸੇ ਪ੍ਰਕਾਰ ਦੇ ਜੀਵ ਕਰਕੇ ਜੋ ਧਰਤੀ ਉੱਤੇ ਘਿਸਰਦਾ ਹੈ ਜੋ ਮੈਂ ਤੁਹਾਡੇ ਕੋਲੋਂ ਅਸ਼ੁੱਧ ਸਮਝ ਕੇ ਵੱਖਰਾ ਕੀਤਾ ਮਾੜੇ ਨਾ ਬਣਨਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਤੁਸੀਂ ਸ਼ੁੱਧ ਅਤੇ ਅਸ਼ੁੱਧ ਪਸ਼ੂ ਦੇ ਵਿੱਚ ਅਤੇ ਅਸ਼ੁੱਧ ਅਤੇ ਸ਼ੁੱਧ ਪੰਛੀਆਂ ਦੇ ਵਿੱਚ ਭੇਦ ਰੱਖਣਾ ਅਤੇ ਕਿਸੇ ਪਸ਼ੂ ਜਾਂ ਪੰਛੀ ਜਾਂ ਕਿਸੇ ਪ੍ਰਕਾਰ ਦਾ ਜੀਵ ਜੋ ਧਰਤੀ ਉੱਤੇ ਘਿਸਰਦਾ ਹੈ, ਜਿਸ ਨੂੰ ਮੈਂ ਤੁਹਾਡੇ ਲਈ ਅਸ਼ੁੱਧ ਠਹਿਰਾ ਕੇ ਵੱਖਰਾ ਕੀਤਾ ਹੈ, ਉਸ ਦੇ ਕਾਰਨ ਆਪਣੇ ਆਪ ਨੂੰ ਭਰਿਸ਼ਟ ਨਾ ਕਰਨਾ।