Leviticus 21:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਧਾਨ ਜਾਜਕ ਨੂੰ ਪਰਮੇਸ਼ੁਰ ਦੇ ਪਵਿੱਤਰ ਸਥਾਨ ਤੋਂ ਬਾਹਰ ਨਹੀਂ ਜਾਣਾ ਚਾਹੀਦਾ। ਜੇ ਉਹ ਜਾਵੇਗਾ ਤਾਂ ਉਹ ਪਲੀਤ ਹੋ ਸੱਕਦਾ ਹੈ ਅਤੇ ਉਹ ਪਰਮੇਸ਼ੁਰ ਦੇ ਪਵਿੱਤਰ ਸਥਾਨ ਨੂੰ ਵੀ ਪਲੀਤ ਕਰ ਸੱਕਦਾ ਹੈ। ਕਿਉਂਕਿ ਉਸ ਨੂੰ ਉਸ ਦੇ ਪਰਮੇਸ਼ੁਰ ਦਾ ਮਸਹ ਕਰਨ ਵਾਲਾ ਤੇਲ ਉਸ ਦੇ ਸਿਰ’ਚ ਪਾਕੇ ਸਮਰਪਿਤ ਕੀਤਾ ਗਿਆ ਹੈ। ਮੈਂ ਯਹੋਵਾਹ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਨਾ ਪਵਿੱਤ੍ਰ ਅਸਥਾਨ ਤੋਂ ਨਿੱਕਲੇ, ਨਾ ਉਹ ਆਪਣੇ ਪਰਮੇਸ਼ੁਰ ਦੇ ਪਵਿੱਤ੍ਰ ਅਸਥਾਨ ਨੂੰ ਭ੍ਰਿਸ਼ਟ ਕਰੇ ਕਿਉਂ ਜੋ ਉਸ ਦੇ ਪਰਮੇਸ਼ੁਰ ਦੇ ਮਸਹ ਕਰਨ ਦੇ ਤੇਲ ਦਾ ਮੁਕਟ ਉਸ ਦੇ ਉੱਤੇ ਹੈ। ਮੈਂ ਯਹੋਵਾਹ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਪਵਿੱਤਰ ਸਥਾਨ ਤੋਂ ਬਾਹਰ ਨਾ ਨਿੱਕਲੇ ਅਤੇ ਨਾ ਆਪਣੇ ਪਰਮੇਸ਼ੁਰ ਦੇ ਪਵਿੱਤਰ ਸਥਾਨ ਨੂੰ ਭਰਿਸ਼ਟ ਕਰੇ, ਕਿਉਂ ਜੋ ਉਸ ਦੇ ਸਿਰ ਉੱਤੇ ਪਰਮੇਸ਼ੁਰ ਦੇ ਮਸਹ ਕੀਤੇ ਹੋਏ ਤੇਲ ਦਾ ਮੁਕਟ ਹੈ। ਮੈਂ ਯਹੋਵਾਹ ਹਾਂ।