Leviticus 21:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਉਹ ਪਵਿੱਤਰ ਦੇ ਪਰਦੇ ਜਾਂ ਜਗਵੇਦੀ ਦੇ ਨਜ਼ਦੀਕ ਨਹੀਂ ਜਾ ਸੱਕਦਾ। ਕਿਉਂਕਿ ਉਸ ਵਿੱਚ ਕੁਝ ਸ਼ਰੀਰਕ ਨੁਕਸ ਹੈ। ਉਸ ਨੂੰ ਮੇਰੇ ਪਵਿੱਤਰ ਸਥਾਨ ਨੂੰ ਅਪਵਿੱਤਰ ਨਹੀਂ ਬਨਾਉਣਾ ਚਾਹੀਦਾ। ਮੈਂ, ਯਹੋਵਾਹ, ਇਨ੍ਹਾਂ ਥਾਵਾਂ ਨੂੰ ਪਵਿੱਤਰ ਬਣਾਇਆ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਹ ਪੜਦੇ ਦੇ ਅੰਦਰ ਨਾ ਜਾਵੇ ਅਤੇ ਜਗਵੇਦੀ ਦੇ ਨੇੜੇ ਨਾ ਆਵੇ, ਉਸ ਨੂੰ ਬੱਜ ਜੋ ਲੱਗੀ ਹੋਈ ਹੈ, ਭਈ ਉਹ ਮੇਰਿਆਂ ਪਵਿੱਤ੍ਰ ਅਸਥਾਨਾਂ ਨੂੰ ਭਰਿਸ਼ਟ ਨਾ ਕਰੇ, ਕਿਉਂ ਜੋ ਮੈਂ ਯਹੋਵਾਹ ਉਨ੍ਹਾਂ ਨੂੰ ਪਵਿੱਤ੍ਰ ਠਹਿਰਾਉਂਦਾ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਹ ਪਰਦੇ ਦੇ ਅੰਦਰ ਨਾ ਜਾਵੇ ਅਤੇ ਨਾ ਹੀ ਜਗਵੇਦੀ ਦੇ ਨਜ਼ਦੀਕ ਜਾਵੇ ਕਿਉਂ ਜੋ ਉਸ ਵਿੱਚ ਦੋਸ਼ ਹੈ, ਅਜਿਹਾ ਨਾ ਹੋਵੇ ਕਿ ਉਹ ਮੇਰੇ ਪਵਿੱਤਰ ਸਥਾਨਾਂ ਨੂੰ ਭਰਿਸ਼ਟ ਕਰੇ, ਕਿਉਂ ਜੋ ਮੈਂ ਯਹੋਵਾਹ ਉਨ੍ਹਾਂ ਨੂੰ ਪਵਿੱਤਰ ਠਹਿਰਾਉਂਦਾ ਹਾਂ।