Leviticus 22:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਹੋ ਸੱਕਦਾ ਹੈ ਕੋਈ ਬੰਦਾ ਗਲਤੀ ਨਾਲ ਪਵਿੱਤਰ ਭੋਜਨ ਵਿੱਚੋਂ ਕੁਝ ਖਾ ਲਵੇ। ਉਸ ਬੰਦੇ ਨੂੰ ਉਨੀ ਮਿਕਦਾਰ ਜਾਜਕ ਨੂੰ ਦੇਣੀ ਚਾਹੀਦੀ ਹੈ, ਅਤੇ ਉਸ ਨੂੰ ਉਸ ਭੋਜਨ ਦਾ ਪੰਜਵਾਂ ਹਿੱਸਾ ਕੀਮਤ ਹੋਰ ਦੇਣੀ ਚਾਹੀਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜੇ ਕੋਈ ਮਨੁੱਖ ਅਣਜਾਣਤਾ ਨਾਲ ਪਵਿੱਤ੍ਰ ਵਸਤ ਤੋਂ ਖਾਵੇ ਤਾਂ ਉਹ ਉਸ ਦੇ ਨਾਲ ਉਸ ਦਾ ਪੰਜਵਾਂ ਹਿੱਸਾ ਰਲਾਕੇ ਜਾਜਕ ਨੂੰ ਪਵਿੱਤ੍ਰ ਵਸਤ ਦੇ ਨਾਲ ਹੀ ਉਹ ਦੇ ਦੇਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇਕਰ ਕੋਈ ਮਨੁੱਖ ਅਣਜਾਣੇ ਵਿੱਚ ਪਵਿੱਤਰ ਵਸਤੂਆਂ ਵਿੱਚੋਂ ਖਾ ਲਵੇ ਤਾਂ ਉਹ ਉਸ ਦੇ ਨਾਲ ਪੰਜਵਾਂ ਹਿੱਸਾ ਹੋਰ ਮਿਲਾ ਕੇ ਜਾਜਕ ਨੂੰ ਪਵਿੱਤਰ ਵਸਤੂ ਦੇ ਦੇਵੇ।