Leviticus 23:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਇਸਤੋਂ ਇਲਾਵਾ, ਜਦੋਂ ਤੁਸੀਂ ਆਪਣੀ ਧਰਤੀ ਤੋਂ ਫ਼ਸਲਾਂ ਦੀ ਵਾਢੀ ਕਰੋ ਤਾਂ ਆਪਣੇ ਖੇਤ ਨੂੰ ਪੂਰੇ ਕਿਨਾਰਿਆਂ ਤੱਕ ਨਾ ਵੱਢੋ। ਜਿਹੜਾ ਅਨਾਜ ਧਰਤੀ ਉੱਤੇ ਡਿੱਗ ਪੈਂਦਾ ਹੈ ਉਸ ਨੂੰ ਨਾ ਚੁੱਕੋ। ਇਹ ਚੀਜ਼ਾਂ ਗਰੀਬ ਲੋਕਾਂ ਅਤੇ ਤੁਹਾਡੇ ਦੇਸ਼ ਵਿੱਚੋਂ ਗੁਜ਼ਰਨ ਵਾਲੇ ਪਰਦੇਸੀਆਂ ਲਈ ਛੱਡ ਦਿਉ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਿਸ ਵੇਲੇ ਤੁਸੀਂ ਆਪਣੇ ਦੇਸ ਦੀ ਹਾੜੀ ਵੱਢੋ ਤਾਂ ਤੂੰ ਵੱਢਣ ਵੇਲੇ ਆਪਣੀ ਪੈਲੀ ਦੀਆਂ ਨੁੱਕਰਾਂ ਸਾਰੀਆਂ ਨਾ ਵੱਢੀਂ, ਨਾ ਤੂੰ ਆਪਣੀ ਹਾੜੀ ਦਾ ਕੋਈ ਸਿਲਾ ਚੁਗੀਂ। ਤੂੰ ਉਨ੍ਹਾਂ ਨੂੰ ਕੰਗਾਲ ਅਤੇ ਓਪਰੇ ਦੇ ਲਈ ਛੱਡੀਂ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਜਿਸ ਵੇਲੇ ਤੁਸੀਂ ਆਪਣੇ ਦੇਸ ਦੀ ਫ਼ਸਲ ਵੱਢੋ ਤਾਂ ਤੁਸੀਂ ਆਪਣੇ ਖੇਤ ਦੇ ਬੰਨ੍ਹਿਆਂ ਤੱਕ ਸਾਰੀ ਫਸਲ ਨਾ ਵੱਢਣਾ, ਨਾ ਹੀ ਤੁਸੀਂ ਖੇਤ ਵਿੱਚ ਡਿੱਗੇ ਹੋਏ ਸਿੱਟਿਆਂ ਨੂੰ ਚੁੱਗਣਾ। ਤੁਸੀਂ ਉਨ੍ਹਾਂ ਨੂੰ ਕੰਗਾਲ ਅਤੇ ਪਰਦੇਸੀਆਂ ਲਈ ਛੱਡ ਦੇਣਾ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।”