Leviticus 23:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਛੇ ਦਿਨ ਕੰਮ ਕਰੋ। ਪਰ ਸੱਤਵਾਂ ਦਿਨ, ਸਬਤ, ਅਰਾਮ ਦਾ ਖਾਸ ਦਿਨ ਪਵਿੱਤਰ ਸਭਾ ਦਾ ਹੋਵੇਗਾ। ਤੁਹਾਨੂੰ ਕੋਈ ਕੰਮ ਨਹੀਂ ਕਰਨਾ ਚਾਹੀਦਾ। ਇਹ ਤੁਹਾਡੇ ਸਾਰੇ ਘਰਾਂ ਵਿੱਚ ਯਹੋਵਾਹ ਲਈ ਸਬਤ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਛੇ ਦਿਨ ਕੰਮ ਕੀਤਾ ਜਾਵੇ ਪਰ ਸੱਤਵਾਂ ਦਿਨ ਵਿਸਰਾਮ ਦਾ ਸਬਤ ਇੱਕ ਪਵਿੱਤ੍ਰ ਮੇਲਾ ਹੈ, ਤੁਸਾਂ ਉਸ ਦੇ ਵਿੱਚ ਕੋਈ ਕੰਮ ਨਾ ਕਰਨਾ। ਇਹ ਤੁਹਾਡੇ ਸਭਨਾਂ ਵਸੇਬਿਆਂ ਵਿੱਚ ਯਹੋਵਾਹ ਦਾ ਸਬਤ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਛੇ ਦਿਨ ਕੰਮ ਕੀਤਾ ਜਾਵੇ ਪਰ ਸੱਤਵਾਂ ਦਿਨ ਮਹਾਂ-ਸਬਤ ਦਾ ਅਤੇ ਪਵਿੱਤਰ ਸਭਾ ਦਾ ਦਿਨ ਹੈ, ਤੁਸੀਂ ਉਸ ਦਿਨ ਕੋਈ ਕੰਮ ਨਾ ਕਰਨਾ। ਇਹ ਤੁਹਾਡੇ ਸਾਰੇ ਨਿਵਾਸ ਸਥਾਨਾਂ ਵਿੱਚ ਯਹੋਵਾਹ ਦਾ ਸਬਤ ਹੈ।