Leviticus 23:40 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਹਿਲੇ ਦਿਨ, ਤੁਸੀਂ ਫ਼ਲਦਾਰ ਰੁੱਖਾਂ ਤੋਂ ਚੰਗੇ ਫ਼ਲ ਅਤੇ ਨਦੀ ਕੰਢੇ ਉੱਗੇ ਹੋਏ ਖਜ਼ੂਰ ਦੇ ਰੁੱਖਾਂ, ਪੋਪਲਰ ਦੇ ਰੁੱਖਾਂ ਅਤੇ ਵਿਲੋ ਦੇ ਰੁੱਖਾਂ ਦੀਆਂ ਟਾਹਣੀਆਂ ਲਵੋਂਗੇ। ਤੁਸੀਂ ਸੱਤਾਂ ਦਿਨਾਂ ਤੀਕ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਾਹਮਣੇ ਜਸ਼ਨ ਮਨਾਉਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੁਸਾਂ ਪਹਿਲੇ ਦਿਨ ਸੋਹਣੇ ਸੋਹਣੇ ਬਿਰਛਾਂ ਦੀਆਂ ਟਾਹਣੀਆਂ ਨੂੰ ਅਰਥਾਤ ਖਜੂਰ ਦੀਆਂ ਟਾਹਣੀਆਂ ਅਤੇ ਮੋਟੇ ਬਿਰਛਾਂ ਦੀਆਂ ਟਾਹਣੀਆਂ ਅਤੇ ਨਦੀ ਦਾ ਬੇਦ ਮਜਨੂੰ ਲੈਣਾ ਅਤੇ ਤੁਸਾਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਸੱਤ ਦਿਨ ਤੋੜੀ ਅਨੰਦ ਖੁਸ਼ੀ ਕਰਨੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਪਹਿਲੇ ਦਿਨ ਤੁਸੀਂ ਸੋਹਣੇ-ਸੋਹਣੇ ਰੁੱਖਾਂ ਦੇ ਫਲ, ਖਜ਼ੂਰ ਦੀਆਂ ਟਾਹਣੀਆਂ, ਸੰਘਣੇ ਰੁੱਖਾਂ ਦੀਆਂ ਟਾਹਣੀਆਂ ਅਤੇ ਨਦੀ ਦਾ ਬੇਦ-ਮਜਨੂੰ ਲੈਣਾ ਅਤੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਸੱਤ ਦਿਨ ਤੱਕ ਅਨੰਦ ਅਤੇ ਖੁਸ਼ੀ ਮਨਾਉਣਾ।