Leviticus 24:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮੂਸਾ ਨੇ ਇਸਰਾਏਲ ਦੇ ਲੋਕਾਂ ਨਾਲ ਗੱਲ ਕੀਤੀ, ਅਤੇ ਉਨ੍ਹਾਂ ਨੇ ਉਸ ਬੰਦੇ ਨੂੰ, ਡੇਰੇ ਤੋਂ ਬਾਹਰ ਲਿਆਂਦਾ, ਜਿਸਨੇ ਸਰਾਪਿਆ ਸੀ। ਫ਼ੇਰ ਉਨ੍ਹਾਂ ਨੇ ਉਸ ਨੂੰ ਪੱਥਰਾਂ ਨਾਲ ਮਾਰ ਦਿੱਤਾ। ਇਸ ਤਰ੍ਹਾਂ ਇਸਰਾਏਲ ਦੇ ਲੋਕਾਂ ਨੇ ਬਿਲਕੁਲ ਉਵੇਂ ਹੀ ਕੀਤਾ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਿਸ ਨੇ ਕੁਫ਼ਰ ਬਕਿਆ ਉਸ ਨੂੰ ਡੇਰੇ ਤੋਂ ਬਾਹਰ ਲਿਆਉਣ ਲਈ, ਅਤੇ ਉਸ ਨੂੰ ਵੱਟਿਆਂ ਨਾਲ ਮਾਰ ਸੁੱਟਣ ਲਈ, ਮੂਸਾ ਨੇ ਇਸਰਾਏਲੀਆਂ ਨੂੰ ਆਖਿਆ ਜਿਹਾ ਯਹੋਵਾਹ ਨੇ ਮੂਸਾ ਨੂੰ ਆਗਿਆ ਦਿੱਤੀ ਤਿਹਾ ਹੀ ਇਸਰਾਏਲੀਆਂ ਨੇ ਕੀਤਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਜਿਵੇਂ ਮੂਸਾ ਨੇ ਆਖਿਆ, ਉਹ ਉਸ ਮਨੁੱਖ ਨੂੰ ਜਿਸ ਨੇ ਕੁਫ਼ਰ ਬਕਿਆ ਸੀ, ਡੇਰੇ ਤੋਂ ਬਾਹਰ ਲਿਆਏ ਅਤੇ ਉਸ ਨੂੰ ਪੱਥਰਾਂ ਨਾਲ ਮਾਰ ਦਿੱਤਾ। ਇਸਰਾਏਲੀਆਂ ਨੇ ਉਸੇ ਤਰ੍ਹਾਂ ਹੀ ਕੀਤਾ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।