Leviticus 25:28 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਜੇਕਰ ਉਹ ਆਪਣੇ ਲਈ ਜ਼ਮੀਨ ਵਾਪਸ ਖਰੀਦਣ ਲਈ ਲੋੜੀਂਦਾ ਪੈਸਾ ਇਕੱਠਾ ਨਹੀਂ ਕਰ ਸੱਕਦਾ, ਜੋ ਉਸ ਨੇ ਵੇਚਿਆ ਸੀ, ਉਹ ਖਰੀਦਦਾਰ ਦੇ ਹੱਥਾਂ ਵਿੱਚ ਜੁਬਲੀ ਵਰ੍ਹੇ ਤੀਕ ਰਹੇਗਾ। ਜੁਬਲੀ ਵਰ੍ਹੇ ਵਿੱਚ ਉਸ ਨੂੰ ਆਪਣੀ ਜ਼ਮੀਨ ਤੇ ਵਾਪਸ ਜਾਣਾ ਚਾਹੀਦਾ ਅਤੇ ਇਸਤੇ ਕਬਜ਼ਾ ਲੈ ਲੈਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜੇ ਕਦੀ ਉਹ ਉਸ ਨੂੰ ਮੋੜਨ ਜੋਗਾ ਨਹੀਂ ਹੈ ਤਾਂ ਜੋ ਵੇਚੀ ਹੋਈ ਹੈ ਮੁੱਲ ਲੈਣ ਵਾਲੇ ਦੇ ਹੱਥ ਵਿੱਚ ਅਨੰਦ ਦੇ ਵਰਹੇ ਤੋੜੀ ਰਹੇਗੀ ਅਤੇ ਅਨੰਦ ਦੇ ਵਿੱਚ ਉਹ ਛੁੱਟ ਜਾਏਗੀ ਅਤੇ ਉਸ ਦੀ ਪੱਤੀ ਉਸ ਨੂੰ ਮਿਲ ਜਾਏਗੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇਕਰ ਉਹ ਉਸ ਨੂੰ ਛੁਡਾਉਣ ਦੇ ਯੋਗ ਨਾ ਹੋਵੇ ਤਾਂ ਉਸ ਦੀ ਵੇਚੀ ਹੋਈ ਜ਼ਮੀਨ ਅਨੰਦ ਦੇ ਸਾਲ ਤੱਕ ਮੁੱਲ ਲੈਣ ਵਾਲੇ ਦੇ ਹੱਥ ਵਿੱਚ ਰਹੇਗੀ ਅਤੇ ਅਨੰਦ ਦੇ ਸਾਲ ਵਿੱਚ ਉਹ ਛੁੱਟ ਜਾਵੇਗੀ ਅਤੇ ਉਸ ਦੇ ਹਿੱਸੇ ਦੀ ਜ਼ਮੀਨ ਉਸ ਨੂੰ ਮਿਲ ਜਾਵੇਗੀ।