Leviticus 26:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ। ਤੁਸੀਂ ਮਿਸਰ ਵਿੱਚ ਗੁਲਾਮ ਸੀ। ਪਰ ਮੈਂ ਤੁਹਾਨੂੰ ਮਿਸਰ ਵਿੱਚੋਂ ਬਾਹਰ ਲਿਆਂਦਾ। ਤੁਸੀਂ ਉਸ ਭਾਰੀ ਬੋਝ ਨਾਲ ਦੱਬੇ ਹੋਏ ਸੀ ਜਿਹੜਾ ਤੁਸੀਂ ਗੁਲਾਮਾਂ ਦੇ ਤੌਰ ਤੇ ਚੁੱਕਿਆ ਹੋਇਆ ਸੀ। ਪਰ ਮੈਂ ਉਹ ਬੱਲੀਆਂ ਤੋੜ ਦਿੱਤੀਆਂ ਜਿਹੜੀਆਂ ਤੁਹਾਡੇ ਮੋਢਿਆਂ ਉੱਤੇ ਰੱਖੀਆਂ ਹੋਈਆਂ ਸਨ। ਮੈਂ ਤੁਹਾਨੂੰ ਫ਼ੇਰ ਇੱਕ ਵਾਰੀ ਸਿਰ ਉੱਚਾ ਚੁੱਕ ਕੇ ਤੁਰਨ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਉਹ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ ਜੋ ਤੁਹਾਨੂੰ ਮਿਸਰ ਦੇ ਦੇਸੋਂ ਕੱਢ ਲਿਆਇਆ ਜੋ ਤੁਸੀਂ ਉਨ੍ਹਾਂ ਦੇ ਦਾਸ ਨਾ ਰਹੋ ਅਤੇ ਮੈਂ ਤੁਹਾਡੇ ਧੌਣ ਦੇ ਜੂਲੇ ਨੂੰ ਭੰਨ ਕੇ ਤੁਹਾਨੂੰ ਸਿੱਧੇ ਕਰਕੇ ਤੋਂਰਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਹ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ ਜੋ ਤੁਹਾਨੂੰ ਮਿਸਰ ਦੇਸ਼ ਵਿੱਚੋਂ ਕੱਢ ਲਿਆਇਆ, ਤਾਂ ਜੋ ਤੁਸੀਂ ਉਨ੍ਹਾਂ ਦੇ ਦਾਸ ਨਾ ਰਹੋ ਅਤੇ ਮੈਂ ਤੁਹਾਡੇ ਧੌਣ ਦੇ ਜੂਲੇ ਨੂੰ ਤੋੜ ਸੁੱਟਿਆ ਅਤੇ ਤੁਹਾਨੂੰ ਸਿੱਧੇ ਕਰਕੇ ਚਲਾਇਆ ਹੈ।