Leviticus 26:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਮੇਰਾ ਇਕਰਾਰਨਾਮਾ ਤੋੜਿਆ ਹੋਵੇਗਾ, ਇਸ ਲਈ ਮੈਂ ਤੁਹਾਨੂੰ ਸਜ਼ਾ ਦਿਆਂਗਾ। ਮੈਂ ਤੁਹਾਡੇ ਖਿਲਾਫ਼ ਫ਼ੌਜਾਂ ਲਿਆਵਾਂਗਾ। ਤੁਸੀਂ ਸੁਰੱਖਿਆ ਲਈ ਆਪਣੇ ਸ਼ਹਿਰਾਂ ਅੰਦਰ ਵੜ ਜਾਵੋਂਗੇ। ਪਰ ਮੈਂ ਤੁਹਾਡੇ ਅੰਦਰ ਬਿਮਾਰੀਆਂ ਫ਼ੈਲਾਵਾਂਗਾ। ਅਤੇ ਤੁਹਾਡੇ ਦੁਸ਼ਮਣ ਤੁਹਾਨੂੰ ਹਰਾ ਦੇਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਤੁਹਾਡੇ ਉੱਤੇ ਤਲਵਾਰ ਚਲਾਵਾਂਗਾ ਜਿਹੜੀ ਮੇਰੇ ਨੇਮ ਦਾ ਬਦਲਾ ਲਵੇ ਅਤੇ ਜਿਸ ਵੇਲੇ ਤੁਸੀਂ ਆਪਣਿਆਂ ਸ਼ਹਿਰਾਂ ਵਿੱਚ ਇਕੱਠੇ ਹੋ ਜਾਓ ਤਾਂ ਮੈਂ ਤੁਹਾਡੇ ਵਿੱਚ ਬਵਾ ਘੱਲਾਂਗਾ ਅਤੇ ਤੁਸੀਂ ਵੈਰੀ ਦੇ ਹੱਥ ਵਿੱਚ ਸੌਂਪੇ ਜਾਓਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮੈਂ ਤੁਹਾਡੇ ਉੱਤੇ ਅਜਿਹੀ ਤਲਵਾਰ ਚਲਾਵਾਂਗਾ, ਜਿਹੜੀ ਮੇਰਾ ਨੇਮ ਤੋੜਨ ਦਾ ਬਦਲਾ ਲਵੇ ਅਤੇ ਜਿਸ ਵੇਲੇ ਤੁਸੀਂ ਆਪਣੇ ਸ਼ਹਿਰਾਂ ਵਿੱਚ ਇਕੱਠੇ ਹੋਵੋਗੇ ਤਾਂ ਮੈਂ ਤੁਹਾਡੇ ਵਿੱਚ ਬਵਾਂ ਘੱਲਾਂਗਾ ਅਤੇ ਤੁਸੀਂ ਆਪਣੇ ਵੈਰੀਆਂ ਦੇ ਹੱਥ ਵਿੱਚ ਸੌਂਪੇ ਜਾਓਗੇ।