Leviticus 26:33 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਨੂੰ ਕੌਮਾਂ ਦਰਮਿਆਨ ਖਿੰਡਾ ਦਿਆਂਗਾ। ਮੈਂ ਆਪਣੀ ਤਲਵਾਰ ਨੂੰ ਮਿਆਨੋ ਖਿੱਚਾਂਗਾ ਅਤੇ ਤੁਹਾਨੂੰ ਨਸ਼ਟ ਕਰ ਦਿਆਂਗਾ। ਤੁਹਾਡੀ ਧਰਤੀ ਖਾਲੀ ਹੋ ਜਾਵੇਗੀ ਅਤੇ ਤੁਹਾਡੇ ਸ਼ਹਿਰ ਬਰਬਾਦ ਹੋ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਤੁਹਾਨੂੰ ਕੌਮਾਂ ਵਿੱਚ ਖਿੰਡਾਵਾਂਗਾ ਅਤੇ ਮੈਂ ਤੁਹਾਡੇ ਮਗਰੋਂ ਤਲਵਾਰ ਚਲਾਵਾਂਗਾ ਅਤੇ ਤੁਹਾਡਾ ਦੇਸ ਵੇਹਲਾ ਹੋ ਜਾਏਗਾ ਅਤੇ ਤੁਹਾਡੇ ਸ਼ਹਿਰ ਉੱਜੜ ਜਾਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੁਹਾਨੂੰ ਕੌਮਾਂ ਵਿੱਚ ਖਿਲਾਰ ਦਿਆਂਗਾ ਅਤੇ ਮੈਂ ਤੁਹਾਡੇ ਪਿੱਛੇ-ਪਿੱਛੇ ਤਲਵਾਰ ਚਲਾਵਾਂਗਾ ਅਤੇ ਤੁਹਾਡਾ ਦੇਸ਼ ਵਿਰਾਨ ਹੋ ਜਾਵੇਗਾ ਅਤੇ ਤੁਹਾਡੇ ਸ਼ਹਿਰ ਉੱਜੜ ਜਾਣਗੇ।