Leviticus 26:44 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਉਨ੍ਹਾਂ ਨੇ ਇਹ ਸਭ ਕਰਨ ਤੋਂ ਬਾਦ ਵੀ, ਜਦੋਂ ਉਹ ਆਪਣੇ ਦੁਸ਼ਮਣ ਦੀ ਧਰਤੀ ਵਿੱਚ ਹੋਣਗੇ, ਮੈਂ ਉਨ੍ਹਾਂ ਨੂੰ ਨਾਮਂਜ਼ੂਰ ਨਹੀਂ ਕਰਾਂਗਾ। ਮੈਂ ਉਨ੍ਹਾਂ ਨੂੰ ਨਫ਼ਰਤ ਨਹੀਂ ਕਰਾਂਗਾ ਅਤੇ ਉਨ੍ਹਾਂ ਨੂੰ ਪੂਰੀ ਤਰ੍ਹਾਂ ਨਸ਼ਟ ਨਹੀਂ ਕਰਾਂਗਾ। ਮੈਂ ਉਨ੍ਹਾਂ ਨਾਲ ਆਪਣਾ ਇਕਰਾਰਨਾਮਾ ਨਹੀਂ ਤੋੜਾਂਗਾ। ਕਿਉਂਕਿ ਮੈਂ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਭੀ ਜਿਸ ਵੇਲੇ ਉਹ ਆਪਣੇ ਵੈਰੀਆਂ ਦੇ ਦੇਸ ਵਿੱਚ ਹੋਣ ਮੈਂ ਉਨ੍ਹਾਂ ਨੂੰ ਰੱਦਾਂਗਾ ਅਤੇ ਉਨ੍ਹਾਂ ਦਾ ਮੂਲੋਂ ਨਾਸ ਕਰਨ ਲਈ ਅਤੇ ਆਪਣਾ ਨੇਮ ਉਨ੍ਹਾਂ ਦੇ ਨਾਲ ਤੋਂੜਨ ਲਈ ਉਨ੍ਹਾਂ ਨੂੰ ਮਾੜੇ ਨਾ ਜਾਣਾਂਗਾ ਕਿਉਂ ਜੋ ਮੈਂ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਸਭ ਤੋਂ ਬਾਅਦ ਵੀ ਜਦ ਉਹ ਆਪਣੇ ਵੈਰੀਆਂ ਦੇ ਦੇਸ਼ ਵਿੱਚ ਹੋਣ, ਤਾਂ ਵੀ ਮੈਂ ਉਨ੍ਹਾਂ ਨੂੰ ਨਾ ਤਿਆਗਾਂਗਾ ਅਤੇ ਨਾ ਉਨ੍ਹਾਂ ਤੋਂ ਅਜਿਹੀ ਨਫ਼ਰਤ ਕਰਾਂਗਾ ਕਿ ਉਨ੍ਹਾਂ ਦਾ ਪੂਰੀ ਤਰ੍ਹਾਂ ਨਾਸ ਕਰ ਦਿਆਂ ਅਤੇ ਆਪਣੇ ਉਸ ਨੇਮ ਨੂੰ ਤੋੜ ਦਿਆਂ ਜੋ ਮੈਂ ਉਨ੍ਹਾਂ ਨਾਲ ਬੰਨ੍ਹਿਆ ਸੀ, ਕਿਉਂ ਜੋ ਮੈਂ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਹਾਂ।