Leviticus 26:45 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਲਈ, ਮੈਂ ਉਨ੍ਹਾਂ ਦੇ ਪੁਰਖਿਆਂ ਨਾਲ ਕੀਤਾ ਇਕਰਾਰਨਾਮਾ ਚੇਤੇ ਕਰਾਂਗਾ। ਮੈਂ ਉਨ੍ਹਾਂ ਦੇ ਪੁਰਖਿਆਂ ਨੂੰ ਮਿਸਰ ਤੋਂ ਬਾਹਰ ਲੈ ਕੇ ਆਇਆ ਤਾਂ ਜੋ ਉਨ੍ਹਾਂ ਦਾ ਪਰਮੇਸ਼ੁਰ ਬਣ ਸੱਕਾਂ। ਹੋਰਨਾਂ ਕੌਮਾਂ ਨੇ ਇਹ ਚੀਜ਼ਾਂ ਦੇਖੀਆਂ। ਮੈਂ ਯਹੋਵਾਹ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਮੈਂ ਉਨ੍ਹਾਂ ਦੀ ਖਾਤਰ ਉਨ੍ਹਾਂ ਦੇ ਪਿਉ ਦਾਦਿਆਂ ਦਾ ਨੇਮ ਜਿਨ੍ਹਾਂ ਨੂੰ ਮੈਂ ਮਿਸਰ ਦੇ ਦੇਸੋਂ ਕੌਮਾਂ ਦੇ ਵੇਖਣ ਵਿੱਚ ਉਨ੍ਹਾਂ ਦਾ ਪਰਮੇਸ਼ੁਰ ਬਣਨ ਲਈ ਕੱਢ ਲਿਆਇਆ ਚੇਤੇ ਕਰਾਂਗਾ । ਮੈਂ ਯਹੋਵਾਹ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਮੈਂ ਉਨ੍ਹਾਂ ਦੀ ਖਾਤਰ ਉਨ੍ਹਾਂ ਦੇ ਪੁਰਖਿਆਂ ਨਾਲ ਬੰਨ੍ਹੇ ਹੋਏ ਨੇਮ ਨੂੰ ਯਾਦ ਕਰਾਂਗਾ, ਜਿਨ੍ਹਾਂ ਨੂੰ ਮੈਂ ਕੌਮਾਂ ਦੇ ਵੇਖਦਿਆਂ ਮਿਸਰ ਦੇਸ਼ ਵਿੱਚੋਂ ਕੱਢ ਲਿਆਇਆ, ਤਾਂ ਜੋ ਉਨ੍ਹਾਂ ਦਾ ਪਰਮੇਸ਼ੁਰ ਹੋਵਾਂ। ਮੈਂ ਯਹੋਵਾਹ ਹਾਂ।