Leviticus 27:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਹੁਣ ਜੇ ਕੋਈ ਬੰਦਾ ਆਪਣੇ ਮਕਾਨ ਨੂੰ ਪਵਿੱਤਰ ਜਾਣ ਕੇ ਯਹੋਵਾਹ ਲਈ ਸਮਰਪਿਤ ਕਰਦਾ ਹੈ, ਜਾਜਕ ਨੂੰ ਇਸਦੀ ਕੀਮਤ ਨਿਰਧਾਰਿਤ ਕਰਨੀ ਚਾਹੀਦੀ ਹੈ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਮਕਾਨ ਚੰਗਾ ਹੈ ਜਾਂ ਮਾੜਾ। ਜਦੋਂ ਜਾਜਕ ਕੀਮਤ ਨਿਰਧਾਰਿਤ ਕਰ ਦੇਵੇ, ਤਾਂ ਇਹ ਮਕਾਨ ਦੀ ਕੀਮਤ ਹੋਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਕੋਈ ਮਨੁੱਖ ਆਪਣਾ ਘਰ ਯਹੋਵਾਹ ਦੇ ਅੱਗੇ ਪਵਿੱਤ੍ਰ ਬਣਾਉਣ ਲਈ ਅਰਪੇ ਤਾਂ ਜਾਜਕ ਉਸ ਦਾ ਮੁੱਲ ਠਹਿਰਾਵੇ ਭਈ ਚੰਗਾ ਹੈ ਯਾ ਮਾੜਾ ਅਤੇ ਜਿਹਾ ਜਾਜਕ ਉਸ ਦਾ ਮੁੱਲ ਠਹਿਰਾਵੇ ਤਿਹਾ ਹੀ ਰਹੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਕੋਈ ਮਨੁੱਖ ਆਪਣਾ ਘਰ ਯਹੋਵਾਹ ਦੇ ਅੱਗੇ ਪਵਿੱਤਰ ਬਣਾਉਣ ਲਈ ਅਰਪਣ ਕਰੇ ਤਾਂ ਜਾਜਕ ਉਸ ਨੂੰ ਚੰਗਾ ਜਾਂ ਮਾੜਾ ਜਾਂਚ ਕੇ ਉਸ ਦਾ ਮੁੱਲ ਠਹਿਰਾਵੇ ਅਤੇ ਜਿਨ੍ਹਾਂ ਮੁੱਲ ਜਾਜਕ ਠਹਿਰਾਵੇ, ਉਸ ਦਾ ਮੁੱਲ ਉਨ੍ਹਾਂ ਹੀ ਹੋਵੇਗਾ।