Leviticus 3:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਨੂੰ ਆਪਣਾ ਹੱਥ ਜਾਨਵਰ ਦੇ ਸਿਰ ਉੱਤੇ ਰੱਖਣਾ ਚਾਹੀਦਾ ਹੈ ਅਤੇ ਜਾਨਵਰ ਨੂੰ ਮੰਡਲੀ ਵਾਲੇ ਤੰਬੂ ਦੇ ਸਾਹਮਣੇ ਜ਼ਿਬਾਹ ਕਰਨਾ ਚਾਹੀਦਾ ਹੈ। ਫ਼ੇਰ ਹਾਰੂਨ ਦੇ ਪੁੱਤਰਾਂ ਨੂੰ ਜਾਨਵਰ ਦਾ ਖੂਨ ਜਗਵੇਦੀ ਉੱਤੇ ਸਾਰੇ ਪਾਸੇ ਛਿੜਕਨਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਆਪਣਾ ਹੱਥ ਆਪਣੀ ਭੇਟ ਦੇ ਸਿਰ ਉੱਤੇ ਧਰ ਕੇ ਮੰਡਲੀ ਦੇ ਡੇਰੇ ਦੇ ਅੱਗੇ ਉਸ ਨੂੰ ਵੱਢ ਸੁੱਟੇ, ਅਤੇ ਹਾਰੂਨ ਦੇ ਪੁੱਤ੍ਰ ਉਸ ਦਾ ਲਹੂ ਜਗਵੇਦੀ ਦੇ ਉੱਤੇ ਚੁਫੇਰੇ ਛਿਣਕਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਆਪਣਾ ਹੱਥ ਆਪਣੀ ਭੇਟ ਦੇ ਪਸ਼ੂ ਦੇ ਸਿਰ ਉੱਤੇ ਰੱਖੇ ਅਤੇ ਉਸ ਨੂੰ ਮੰਡਲੀ ਦੇ ਡੇਰੇ ਦੇ ਅੱਗੇ ਵੱਢ ਦੇਵੇ, ਅਤੇ ਹਾਰੂਨ ਦੇ ਪੁੱਤਰ ਉਸ ਦਾ ਲਹੂ ਜਗਵੇਦੀ ਦੇ ਚੁਫ਼ੇਰੇ ਛਿੜਕਣ।