Leviticus 4:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਜਾਜਕ ਨੂੰ ਚਾਹੀਦਾ ਹੈ ਕਿ ਕੁਝ ਖੂਨ ਜਗਵੇਦੀ ਦੇ ਕੋਨਿਆਂ ਉੱਤੇ ਲਗਾ ਦੇਵੇ। (ਇਹ ਜਗਵੇਦੀ ਯਹੋਵਾਹ ਦੇ ਸਾਹਮਣੇ ਮੰਡਲੀ ਵਾਲੇ ਤੰਬੂ ਵਿੱਚ ਹੈ।) ਜਾਜਕ ਨੂੰ ਚਾਹੀਦਾ ਹੈ ਕਿ ਸਾਰਾ ਖੂਨ ਹੋਮ ਦੀ ਭੇਟ ਵਾਲੀ ਜਗਵੇਦੀ ਦੇ ਥੜ੍ਹੇ ਉੱਤੇ ਡੋਲ੍ਹ ਦੇਵੇ। (ਇਹ ਜਗਵੇਦੀ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਉੱਤੇ ਹੈ।)
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਉਸ ਲਹੂ ਵਿੱਚੋਂ ਉਸ ਜਗਵੇਦੀ ਦੇ ਸਿੰਙਾਂ ਦੇ ਉੱਤੇ ਜੋ ਯਹੋਵਾਹ ਦੇ ਅੱਗੇ ਹੈ ਜੋ ਮੰਡਲੀ ਦੇ ਡੇਰੇ ਵਿੱਚ ਹੈ ਕੁਝ ਪਾਵੇ ਅਤੇ ਸਾਰਾ ਲਹੂ ਹੋਮ ਦੀ ਜਗਵੇਦੀ ਦੇ ਹੇਠ ਜੋ ਮੰਡਲੀ ਦੇ ਡੇਰੇ ਦੇ ਬੂਹੇ ਦੇ ਕੋਲ ਹੈ ਡੋਹਲ ਦੇਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਾਜਕ ਉਸ ਲਹੂ ਵਿੱਚੋਂ ਕੁਝ ਲੈ ਕੇ ਜਗਵੇਦੀ ਦੇ ਸਿੰਗਾਂ ਉੱਤੇ ਜੋ ਮੰਡਲੀ ਦੇ ਡੇਰੇ ਵਿੱਚ ਹੈ ਯਹੋਵਾਹ ਦੇ ਅੱਗੇ ਲਗਾਵੇ, ਫਿਰ ਬਲ਼ਦ ਦਾ ਸਾਰਾ ਲਹੂ ਹੋਮ ਦੀ ਜਗਵੇਦੀ ਦੇ ਹੇਠ ਡੋਲ੍ਹ ਦੇਵੇ, ਜੋ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਹੈ।