Leviticus 5:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਜੇ ਉਸ ਬੰਦੇ ਤੋਂ ਦੋ ਘੁੱਗੀ ਜਾਂ ਦੋ ਕਬੂਤਰ ਨਾ ਸਰਦੇ ਹੋਣ, ਉਸ ਨੂੰ ਆਪਣੇ ਪਾਪ ਦੀ ਭੇਟ ਲਈ ਮੈਦੇ ਦੇ 8 ਕੱਪ ਲਿਆਉਣੇ ਚਾਹੀਦੇ ਹਨ। ਉਸ ਨੂੰ ਮੈਦੇ ਵਿੱਚ ਤੇਲ ਨਹੀਂ ਮਿਲਾਉਣਾ ਚਾਹੀਦਾ ਅਤੇ ਇਸ ਉੱਤੇ ਲੋਬਾਨ ਨਹੀਂ ਪਾਉਣਾ ਚਾਹੀਦਾ, ਕਿਉਂਕਿ ਇਹ ਪਾਪ ਦੀ ਭੇਟ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜੇ ਉਹ ਦੋ ਘੁੱਗੀਆਂ ਯਾ ਦੋ ਕਬੂਤ੍ਰਾਂ ਦੇ ਬੱਚੇ ਨਾ ਲਿਆ ਸਕੇ ਤਾਂ ਉਹ ਜੋ ਪਾਪੀ ਹੈ ਸੋ ਆਪਣੀ ਭੇਟ ਵਿੱਚ ਇੱਕ ਮੈਦੇ ਦੇ ਏਫਾਹ ਦਾ ਦਸਵਾਂ ਹਿੱਸਾ ਪਾਪ ਦੀ ਭੇਟ ਕਰਕੇ ਲਿਆਵੇ, ਉਹ ਉਸ ਦੇ ਉੱਤੇ ਤੇਲ ਨਾ ਪਾਵੇ ਨਾ ਉਸ ਦੇ ਉਤੇ ਲੁਬਾਨ ਧਰੇ, ਕਿਉਂ ਜੋਂ ਉਹ ਪਾਪ ਦੀ ਭੇਟ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇਕਰ ਉਹ ਦੋ ਘੁੱਗੀਆਂ ਜਾਂ ਕਬੂਤਰਾਂ ਦੇ ਦੋ ਬੱਚੇ ਵੀ ਨਾ ਲਿਆ ਸਕੇ ਤਾਂ ਉਹ ਆਪਣੇ ਪਾਪ ਦੇ ਕਾਰਨ ਆਪਣੀ ਭੇਟ ਵਿੱਚ ਇੱਕ ਏਫ਼ਾਹ ਦਾ ਦਸਵਾਂ ਹਿੱਸਾ ਮੈਦਾ ਪਾਪ ਬਲੀ ਦੀ ਭੇਟ ਕਰਕੇ ਲਿਆਵੇ, ਉਹ ਉਸ ਦੇ ਉੱਤੇ ਤੇਲ ਨਾ ਪਾਵੇ, ਨਾ ਉਸ ਦੇ ਉੱਤੇ ਲੁਬਾਨ ਰੱਖੇ, ਕਿਉਂ ਜੋ ਉਹ ਪਾਪ ਦੀ ਭੇਟ ਹੈ।