Leviticus 5:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਮੈਦਾ ਜਾਜਕ ਕੋਲ ਲਿਆਵੇ ਅਤੇ ਜਾਜਕ ਉਸ ਮੈਦੇ ਦੀ ਇੱਕ ਮੁੱਠੀ ਭਰੇਗਾ। ਇਹ ਇੱਕ ਯਾਦਗਾਰੀ ਭੇਟ ਹੋਵੇਗੀ। ਉਹ ਮੈਦੇ ਨੂੰ ਯਹੋਵਾਹ ਨੂੰ ਅੱਗ ਦੁਆਰਾ ਚੜ੍ਹਾਈਆਂ ਗਈਆਂ ਹੋਰਨਾਂ ਭੇਟਾਂ ਦੇ ਨਾਲ ਚੜ੍ਹਾਵੇਗਾ। ਇਹ ਉਸ ਦੇ ਪਾਪ ਦੀ ਭੇਟ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਹ ਉਸ ਨੂੰ ਜਾਜਕ ਕੋਲ ਲਿਆਵੇ ਅਤੇ ਜਾਜਕ ਉਸ ਤੋਂ ਇੱਕ ਮੁੱਠ ਭਰਕੇ ਸਿਮਰਨ ਦੇ ਲਈ ਉਸ ਨੂੰ ਜਗਵੇਦੀ ਉੱਤੇ ਯਹੋਵਾਹ ਦੇ ਅੱਗੇ ਅੱਗ ਦੀਆਂ ਭੇਟਾਂ ਦੇ ਉੱਤੇ ਸਾੜੇ। ਇਹ ਪਾਪ ਦੀ ਭੇਟ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਉਸ ਨੂੰ ਜਾਜਕ ਦੇ ਕੋਲ ਲਿਆਵੇ ਅਤੇ ਜਾਜਕ ਉਸ ਵਿੱਚੋਂ ਇੱਕ ਮੁੱਠ ਭਰ ਕੇ ਯਾਦਗਿਰੀ ਦੇ ਲਈ ਉਸ ਨੂੰ ਜਗਵੇਦੀ ਉੱਤੇ ਯਹੋਵਾਹ ਦੇ ਅੱਗੇ ਅੱਗ ਦੀਆਂ ਭੇਟਾਂ ਦੇ ਉੱਤੇ ਸਾੜੇ। ਇਹ ਪਾਪ ਦੀ ਭੇਟ ਹੈ।