Leviticus 5:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਨੂੰ ਇੱਕ ਬੇਨੁਕਸ ਅਤੇ ਜਾਜਕ ਦੁਆਰਾ ਨਿਰਧਾਰਿਤ ਕੀਤੀ ਗਈ ਕੀਮਤ ਦਾ ਭੇਡੂ ਉਸ ਕੋਲ ਲਿਆਉਣਾ ਚਾਹੀਦਾ ਹੈ। ਉਹ ਭੇਡੂ ਦੋਸ਼ ਦੀ ਭੇਟ ਹੋਵੇਗਾ। ਇਸ ਤਰ੍ਹਾਂ ਜਾਜਕ ਉਸ ਬੰਦੇ ਲਈ ਉਸ ਪਾਪ ਖਾਤਰ ਪਰਾਸਚਿਤ ਕਰੇਗਾ ਜੋ ਉਸ ਨੇ ਅਨਜਾਣੇ ਵਿੱਚ ਕੀਤਾ ਸੀ ਅਤੇ ਉਹ ਮਾਫ਼ ਹੋ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਇੱਜੜ ਵਿੱਚੋਂ ਬੱਜ ਤੋਂ ਰਹਿਤ ਇੱਕ ਛੱਤ੍ਰਾ ਤੇਰੇ ਮੁੱਲ ਠਹਿਰਾਉਣ ਦੇ ਅਨੁਸਾਰ ਦੋਸ਼ ਦੀ ਭੇਟ ਲਈ ਜਾਜਕ ਕੋਲ ਲਿਆਵੇ ਅਤੇ ਜਾਜਕ ਉਸ ਦੇ ਲਈ ਉਸ ਅਣਜਾਣ ਪੁਣੇ ਦੀ, ਜਿਸ ਦੇ ਵਿੱਚ ਉਸ ਨੇ ਪਾਪ ਕੀਤਾ ਸੀ ਅਤੇ ਉਸ ਨੂੰ ਖਬਰ ਨਹੀਂ ਹੋਈ ਸੀ, ਪ੍ਰਾਸਚਿਤ ਕਰੇ ਅਤੇ ਉਸ ਨੂੰ ਖਿਮਾ ਹੋ ਜਾਵੇਗੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਉਹ ਇੱਕ ਦੋਸ਼ ਰਹਿਤ ਭੇਡੂ ਦੋਸ਼ ਬਲੀ ਕਰਕੇ ਜਾਜਕ ਦੇ ਕੋਲ ਲਿਆਵੇ, ਉਹ ਜਿੰਨਾਂ ਜਾਜਕ ਠਹਿਰਾਉਣ ਓਨ੍ਹੇ ਹੀ ਮੁੱਲ ਦਾ ਹੋਵੇ ਅਤੇ ਜਾਜਕ ਉਸ ਦੇ ਲਈ ਉਸ ਦੇ ਅਣਜਾਣਪੁਣੇ ਵਿੱਚ ਕੀਤੇ ਹੋਏ ਪਾਪ ਦਾ ਪ੍ਰਾਸਚਿਤ ਕਰੇ ਅਤੇ ਉਸ ਨੂੰ ਮਾਫ਼ ਕੀਤਾ ਜਾਵੇਗਾ।