Leviticus 5:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਜੇ ਉਸ ਬੰਦੇ ਤੋਂ ਲੇਲਾ ਜਾਂ ਬੱਕਰੀ ਨਾ ਸਰਦੀ ਹੋਵੇ, ਉਹ ਦੋ ਘੁੱਗੀ ਜਾਂ ਦੋ ਜਵਾਨ ਕਬੂਤਰ ਯਹੋਵਾਹ ਲਈ ਲੈ ਕੇ ਆਵੇ। ਇਹ ਉਸ ਦੇ ਪਾਪ ਲਈ ਦੋਸ਼ ਦੀ ਭੇਟ ਹੋਵੇਗੀ। ਇੱਕ ਪੰਛੀ ਪਾਪ ਦੀ ਭੇਟ ਲਈ ਹੋਵੇ ਤੇ ਦੂਸਰਾ ਹੋਮ ਦੀ ਭੇਟ ਲਈ।
Punjabi Bible 2016 - ਪਵਿੱਤਰ ਬਾਈਬਲ O.V.
ਤੇ ਜੇ ਉਹ ਇੱਕ ਲੇਲਾ ਲਿਆ ਨਾ ਸੱਕੇ ਤਾਂ ਉਹ ਆਪਣੇ ਪਾਪ ਦੇ ਲਈ ਜੋ ਉਸ ਨੇ ਕੀਤਾ ਹੈ ਦੋ ਘੁੱਗੀਆਂ ਯਾ ਦੋ ਕਬੂਤ੍ਰਾਂ ਦੇ ਬੱਚੇ ਯਹੋਵਾਹ ਦੇ ਅੱਗੇ ਦੋਸ਼ ਦੀ ਭੇਟ ਕਰਕੇ ਲਿਆਵੇ, ਇੱਕ ਪਾਪ ਦੀ ਭੇਟ ਦੇ ਲਈ ਅਤੇ ਦੂਜੀ ਹੋਮ ਦੀ ਭੇਟ ਦੇ ਲਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇਕਰ ਉਹ ਇੱਕ ਲੇਲਾ ਲਿਆਉਣ ਦੇ ਯੋਗ ਨਾ ਹੋਵੇ ਤਾਂ ਉਹ ਆਪਣੇ ਪਾਪ ਦੇ ਲਈ, ਦੋ ਘੁੱਗੀਆਂ ਜਾਂ ਕਬੂਤਰਾਂ ਦੇ ਦੋ ਬੱਚੇ ਯਹੋਵਾਹ ਦੇ ਅੱਗੇ ਦੋਸ਼ ਬਲੀ ਦੀ ਭੇਟ ਕਰਕੇ ਲਿਆਵੇ, ਇੱਕ ਪਾਪ ਬਲੀ ਦੀ ਭੇਟ ਲਈ ਅਤੇ ਦੂਜਾ ਹੋਮ ਬਲੀ ਦੀ ਭੇਟ ਦੇ ਲਈ,