Leviticus 6:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਾਜਕ ਨੂੰ ਆਪਣਾ ਲਿਨਨ ਦਾ ਕੱਛਾ ਅਤੇ ਲਿਨਨ ਦਾ ਚੋਲਾ ਪਹਿਨਣਾ ਚਾਹੀਦਾ ਹੈ। ਫ਼ੇਰ ਉਸ ਨੂੰ ਹੋਮ ਦੀ ਭੇਟ ਸੜਨ ਤੋਂ ਬਾਦ ਜਗਵੇਦੀ ਉੱਤੇ ਬਚੀ ਹੋਈ ਰਾਖ ਚੁੱਕ ਦੇਣੀ ਚਾਹੀਦੀ ਹੈ। ਉਸ ਨੂੰ ਇਹ ਰਾਖ ਜਗਵੇਦੀ ਦੇ ਪਾਸੇ ਤੇ ਪਾ ਦੇਣੀ ਚਾਹੀਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਾਜਕ ਆਪਣੇ ਕਤਾਨ ਦੇ ਵਸਤ੍ਰ ਪਹਿਨ ਲਵੇ ਅਤੇ ਆਪਣੀ ਕਤਾਨ ਦੀ ਕੱਛ ਆਪਣੇ ਸਰੀਰ ਉੱਤੇ ਪਾਕੇ ਜਿਹੜੀ ਹੋਮ ਬਲੀ ਦੇ ਨਾਲ ਜਗਵੇਦੀ ਉੱਤੇ ਅੱਗ ਨੇ ਭਸਮ ਕਰ ਲਈ ਹੈ ਉਹ ਸੁਵਾਹ ਚੁੱਕ ਕੇ ਜਗਵੇਦੀ ਦੇ ਇੱਕ ਪਾਸੇ ਰੱਖ ਦੇਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਾਜਕ ਆਪਣੇ ਕਤਾਨ ਦੇ ਬਸਤਰ ਅਤੇ ਆਪਣੇ ਸਰੀਰ ਉੱਤੇ ਅੰਗਰੱਖਾ ਪਹਿਨ ਲਵੇ ਅਤੇ ਹੋਮ ਬਲੀ ਦੀ ਸੁਆਹ ਜਿਹੜੀ ਅੱਗ ਨਾਲ ਭਸਮ ਕਰਨ ਤੋਂ ਬਾਅਦ ਜਗਵੇਦੀ ਉੱਤੇ ਬਚ ਜਾਵੇ, ਉਸ ਨੂੰ ਚੁੱਕ ਕੇ ਜਗਵੇਦੀ ਦੇ ਇੱਕ ਪਾਸੇ ਰੱਖ ਦੇਵੇ।