Leviticus 6:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਇਹ ਉਹ ਭੇਟ ਹੈ ਜਿਹੜੀ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਯਹੋਵਾਹ ਲਈ ਲੈ ਕੇ ਆਉਣੀ ਚਾਹੀਦੀ ਹੈ। ਉਨ੍ਹਾਂ ਨੂੰ ਇਹ ਉਸ ਦਿਨ ਕਰਨਾ ਚਾਹੀਦਾ ਜਦੋਂ ਹਾਰੂਨ ਨੂੰ ਪਰਧਾਨ ਜਾਜਕ ਵਜੋਂ ਮਸਹ ਕੀਤਾ ਜਾਂਦਾ ਹੈ। ਉਨ੍ਹਾਂ ਨੂੰ ਅਨਾਜ ਦੀ ਭੇਟ ਵਜੋਂ 8 ਕੱਪ ਮੈਦੇ ਦੇ ਲੈ ਕੇ ਆਉਣੇ ਚਾਹੀਦੇ ਹਨ। (ਇਹ ਨਿਯਮਿਤ ਅਨਾਜ ਦੀ ਭੇਟ ਹੈ।) ਉਨ੍ਹਾਂ ਨੂੰ ਇਸਦਾ ਅੱਧਾ ਹਿੱਸਾ ਸਵੇਰੇ ਲੈ ਕੇ ਆਉਣਾ ਚਾਹੀਦਾ ਹੈ ਅਤੇ ਅੱਧਾ ਸ਼ਾਮ ਨੂੰ।
Punjabi Bible 2016 - ਪਵਿੱਤਰ ਬਾਈਬਲ O.V.
ਹਾਰੂਨ ਅਤੇ ਉਸ ਦੇ ਪੁੱਤ੍ਰਾਂ ਦੀ ਭੇਟ ਜੋ ਉਨ੍ਹਾਂ ਨੂੰ ਉਸ ਦੇ ਮਸਹ ਕਰਨ ਦੇ ਦਿਨ ਵਿੱਚ ਯਹੋਵਾਹ ਦੇ ਅੱਗੇ ਚੜ੍ਹਾਉਣੀ ਹੈ ਸੋ ਇਹ ਹੈ, ਇੱਕ ਸਦਾ ਦੀ ਮੈਦੇ ਦੀ ਭੇਟ ਦੇ ਲਈ ਮੈਦੇ ਦੇ ਇੱਕ ਏਫਾਹ ਦਾ ਦਸਵਾਂ ਹਿੱਸਾ,ਅੱਧਾ ਸਵੇਰ ਨੂੰ ਤੇ ਅੱਧਾ ਰਾਤ ਨੂੰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਦਿਨ ਹਾਰੂਨ ਨੂੰ ਮਸਹ ਕੀਤਾ ਜਾਵੇ, ਉਸ ਦਿਨ ਉਹ ਆਪਣੇ ਪੁੱਤਰਾਂ ਦੇ ਨਾਲ ਯਹੋਵਾਹ ਦੇ ਅੱਗੇ ਭੇਟ ਚੜ੍ਹਾਵੇ ਅਰਥਾਤ ਏਫਾਹ ਦਾ ਦਸਵਾਂ ਹਿੱਸਾ, ਇੱਕ ਸਦਾ ਦੀ ਮੈਦੇ ਦੀ ਭੇਟ ਦੇ ਲਈ ਅੱਧਾ ਸਵੇਰ ਨੂੰ ਅਤੇ ਅੱਧਾ ਰਾਤ ਨੂੰ ਚੜ੍ਹਾਵੇ।