Leviticus 6:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਾਂ ਉਸ ਨੇ ਜੋ ਵੀ ਝੂਠੀ ਸੌਂਹ ਖਾਧੀ, ਉਸ ਨੂੰ ਇਸਦੀ ਪੂਰੀ ਕੀਮਤ ਵਿੱਚ ਚੀਜ਼ ਦੇ ਮੁੱਲ ਦਾ ਪੰਜਵਾਂ ਹਿੱਸਾ ਵੱਧ ਜਮ੍ਹਾਂ ਕਰਕੇ ਅਦਾ ਕਰਨਾ ਚਾਹੀਦਾ ਹੈ। ਉਸ ਨੂੰ ਇਹ ਪੈਸਾ ਜਦੋਂ ਉਹ ਆਪਣਾ ਦੋਸ਼ ਦੀ ਭੇਟ ਲੈ ਕੇ ਆਉਂਦਾ, ਉਸ ਦੇ ਅਸਲੀ ਮਾਲਕ ਨੂੰ ਦੇਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਯਾ ਉਹ ਸਾਰਾ ਜਿਸ ਦੇ ਵਿੱਚ ਉਸ ਨੇ ਝੂਠੀ ਸੌਂਹ ਚੁੱਕੀ ਉਹ ਉਸ ਨੂੰ ਉਸੇ ਤਰਾਂ ਸਾਰਾ ਮੋੜ ਦੇਵੇ ਅਤੇ ਉਸ ਦੇ ਨਾਲ ਭੀ ਇੱਕ ਪੰਜਵਾਂ ਹਿੱਸਾ ਹੋਰ ਪਾ ਕੇ ਉਸ ਨੂੰ ਜਿਸ ਦਾ ਹੈ ਦੇ ਦੇਵੇ, ਆਪਣੀ ਪਾਪ ਦੀ ਭੇਟ ਦੇ ਦਿਹਾੜੇ ਵਿੱਚ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਾਂ ਕੋਈ ਵੀ ਵਸਤੂ ਹੋਵੇ ਜਿਸ ਦੇ ਵਿਖੇ ਉਸ ਨੇ ਝੂਠੀ ਸਹੁੰ ਚੁੱਕੀ ਹੋਵੇ, ਤਾਂ ਜਿਸ ਦਿਨ ਉਸ ਨੂੰ ਇਹ ਖ਼ਬਰ ਹੋਵੇ ਕਿ ਉਹ ਦੋਸ਼ੀ ਹੈ ਤਾਂ ਉਹ ਉਸ ਨੂੰ ਉਸੇ ਤਰ੍ਹਾਂ ਹੀ ਸਗੋਂ ਉਸ ਦੇ ਨਾਲ ਪੰਜਵਾਂ ਹਿੱਸਾ ਹੋਰ ਪਾ ਕੇ ਉਸ ਦੇ ਸੁਆਮੀ ਨੂੰ ਮੋੜ ਦੇਵੇ।