Leviticus 8:28 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਉਸ ਨੇ ਇਹ ਚੀਜ਼ਾਂ ਹਾਰੂਨ ਅਤੇ ਉਸ ਦੇ ਪੁੱਤਰਾਂ ਦੇ ਹੱਥਾਂ ਵਿੱਚੋਂ ਵਾਪਸ ਲੈ ਲਈਆਂ ਅਤੇ ਇਨ੍ਹਾਂ ਨੂੰ ਜਗਵੇਦੀ ਉੱਤੇ ਹੋਮ ਦੀ ਭੇਟ ਦੇ ਨਾਲ ਸਾੜਿਆ। ਇਹ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਜਾਜਕਾਂ ਵਜੋਂ ਮਸਹ ਕਰਨ ਲਈ ਚੜ੍ਹਾਵਾ ਸੀ। ਇਹ ਅੱਗ ਦੁਆਰਾ ਦਿੱਤਾ ਗਿਆ ਚੜ੍ਹਾਵਾ ਸੀ ਅਤੇ ਇਸਦੀ ਸੁਗੰਧ ਨੇ ਯਹੋਵਾਹ ਨੂੰ ਪ੍ਰਸੰਨ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੂਸਾ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਹੱਥਾਂ ਤੋਂ ਲੈਕੇ ਜਗਵੇਦੀ ਉੱਤੇ ਹੋਮ ਦੀ ਭੇਟ ਦੇ ਉੱਤੇ ਸਾੜਿਆ। ਓਹ ਸੁਗੰਧਤਾ ਕਰਕੇ ਥਾਪਣ ਦੀਆਂ ਭੇਟਾਂ ਸਨ, ਇਹ ਯਹੋਵਾਹਦੇ ਅੱਗੇ ਇੱਕ ਅੱਗ ਦੀ ਭੇਟ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੂਸਾ ਨੇ ਉਨ੍ਹਾਂ ਵਸਤੂਆਂ ਨੂੰ ਉਨ੍ਹਾਂ ਦੇ ਹੱਥਾਂ ਤੋਂ ਲੈ ਕੇ ਜਗਵੇਦੀ ਉੱਤੇ ਹੋਮ ਦੀ ਭੇਟ ਦੇ ਉੱਤੇ ਸਾੜਿਆ। ਇਹ ਸੁਗੰਧਤਾ ਲਈ ਥਾਪਣ ਦੀਆਂ ਭੇਟਾਂ ਅਤੇ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਸੀ।