Luke 1:15 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿਉਂ ਕਿ ਉਹ ਪ੍ਰਭੂ ਦੀ ਦ੍ਰਿਸ਼ਟੀ ਵਿੱਚ ਮਹਾਨ ਹੋਵੇਗਾ। ਉਹ ਕਦੇ ਵੀ ਕੋਈ ਮੈਅ ਜਾਂ ਨਸ਼ੀਲੀ ਚੀਜ਼ ਨਹੀਂ ਪੀਵੇਗਾ। ਅਤੇ ਉਹ ਆਪਣੀ ਮਾਤਾ ਦੀ ਕੁੱਖੋਂ ਹੀ ਪਵਿੱਤਰ ਆਤਮਾ ਨਾਲ ਭਰਪੂਰ ਪੈਦਾ ਹੋਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਪ੍ਰਭੂ ਦੀਆਂ ਨਜ਼ਰਾਂ ਵਿੱਚ ਬਹੁਤ ਮਹਾਨ ਹੋਵੇਗਾ । ਉਹ ਕੋਈ ਵੀ ਨਸ਼ੇ ਵਾਲੀ ਚੀਜ਼ ਨਹੀਂ ਵਰਤੇਗਾ । ਉਹ ਆਪਣੀ ਮਾਂ ਦੀ ਕੁੱਖ ਵਿੱਚੋਂ ਹੀ ਪਵਿੱਤਰ ਆਤਮਾ ਨਾਲ ਭਰਿਆ ਹੋਵੇਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਬਾਲਕ ਪ੍ਰਭੂ ਦੀ ਨਜ਼ਰ ਵਿੱਚ ਮਹਾਨ ਹੋਵੇਗਾ। ਉਹ ਦਾਖਰਸ ਅਤੇ ਸ਼ਰਾਬ ਦਾ ਸੇਵਨ ਕਦੇ ਨਹੀਂ ਕਰੇਗਾ ਅਤੇ ਉਹ ਮਾਤਾ ਦੀ ਕੁੱਖੋਂ ਹੀ ਪਵਿੱਤਰ ਆਤਮਾ ਨਾਲ ਭਰਿਆ ਹੋਇਆ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਉਹ ਪ੍ਰਭੁ ਦੇ ਸਨਮੁਖ ਵੱਡਾ ਹੋਵੇਗਾ ਅਤੇ ਨਾ ਮੈ ਨਾ ਮਧ ਪੀਵੇਗਾ ਅਤੇ ਆਪਣੀ ਮਾਤਾ ਦੀ ਕੁੱਖੋਂ ਹੀ ਪਵਿੱਤ੍ਰ ਆਤਮਾ ਨਾਲ ਭਰ ਜਾਵੇਗਾ
Punjabi ERV
ਕਿਉਂਕਿ ਉਹ ਪ੍ਰਭੂ ਦੀ ਦ੍ਰਿਸ਼ਟੀ ਵਿੱਚ ਮਹਾਨ ਹੋਵੇਗਾ। ਉਹ ਕਦੇ ਵੀ ਕੋਈ ਮੈਅ ਜਾਂ ਨਸ਼ੀਲੀ ਚੀਜ਼ ਨਹੀਂ ਪੀਵੇਗਾ। ਅਤੇ ਉਹ ਆਪਣੀ ਮਾਤਾ ਦੀ ਕੁਖੋਂ ਹੀ ਪਵਿੱਤਰ ਆਤਮਾ ਨਾਲ ਭਰਪੂਰ ਪੈਦਾ ਹੋਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਉਹ ਪਰਮੇਸ਼ੁਰ ਸਾਹਮਣੇ ਮਹਾਨ ਹੋਵੇਗਾ ਅਤੇ ਨਾ ਮੈਅ, ਨਾ ਮਧ ਪੀਵੇਗਾ ਅਤੇ ਆਪਣੀ ਮਾਤਾ ਦੇ ਗਰਭ ਤੋਂ ਹੀ ਪਵਿੱਤਰ ਆਤਮਾ ਨਾਲ ਭਰਪੂਰ ਹੋਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو خُداوند دی نظر وِچ اوہ بزُرگ ہوئے گا۔ تے اوہ انگور دی رَس تے نشہ نا پِیوے گا۔ تے اوہ اپنی ماں دی کُکّھوں ای پاک رُوح نال بھر جائے گا۔
Punjabi Standard Bible (Punjabi Standard Bible) 2023
ਕਿਉਂਕਿ ਉਹ ਪ੍ਰਭੂ ਦੇ ਸਨਮੁੱਖ ਮਹਾਨ ਹੋਵੇਗਾ ਅਤੇ ਨਾ ਮੈ ਅਤੇ ਨਾ ਮਦ ਪੀਵੇਗਾ ਅਤੇ ਆਪਣੀ ਮਾਂ ਦੇ ਗਰਭ ਤੋਂ ਹੀ ਪਵਿੱਤਰ ਆਤਮਾ ਨਾਲ ਭਰਪੂਰ ਹੋਵੇਗਾ।