Luke 1:17 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯੂਹੰਨਾ ਖੁਦ ਪ੍ਰਭੂ ਦੇ ਅੱਗੇ-ਅੱਗੇ ਚੱਲੇਗਾ। ਅਤੇ ਉਹ ਏਲੀਯਾਹ ਵਾਂਗ ਹੀ ਸ਼ਕਤੀਸ਼ਾਲੀ ਹੋਵੇਗਾ। ਉਸ ਕੋਲ ਉਹ ਆਤਮਾ ਹੋਵੇਗਾ ਜੋ ਏਲੀਯਾਹ ਕੋਲ ਸੀ। ਉਹ ਪਿਤਾ ਅਤੇ ਉਸ ਦੇ ਬੱਚਿਆਂ ਵਿੱਚਕਾਰ ਸ਼ਾਂਤੀ ਪੈਦਾ ਕਰੇਗਾ। ਜਿਹੜੇ ਪਰਮੇਸ਼ੁਰ ਦੀ ਪਾਲਣਾ ਨਹੀਂ ਕਰਦੇ ਉਹ ਉਨ੍ਹਾਂ ਦੀਆਂ ਸੋਚਾਂ ਨੂੰ ਧਰਮੀ ਲੋਕਾਂ ਦੀਆਂ ਸੋਚਾਂ ਵਿੱਚ ਬਦਲ ਦੇਵੇਗਾ, ਉਹ ਲੋਕਾਂ ਨੂੰ ਪ੍ਰਭੂ ਲਈ ਤਿਆਰ ਕਰੇਗਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਪਰਮੇਸ਼ਰ ਦੇ ਸਾਹਮਣੇ ਏਲੀਯਾਹ ਨਬੀ ਦੀ ਤਰ੍ਹਾਂ ਆਤਮਾ ਵਿੱਚ ਭਰਪੂਰ ਹੋ ਕੇ ਚੱਲੇਗਾ ਤਾਂ ਜੋ ਉਹ ਮਾਤਾ-ਪਿਤਾ ਦਾ ਦਿਲ ਬੱਚਿਆਂ ਵੱਲ ਮੋੜੇ; ਦੁਸ਼ਟਾਂ ਨੂੰ ਨੇਕੀ ਦਾ ਪਾਠ ਸਿਖਾਵੇ ਅਤੇ ਲੋਕਾਂ ਨੂੰ ਪ੍ਰਭੂ ਲਈ ਤਿਆਰ ਕਰੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਏਲੀਯਾਹ ਦੀ ਆਤਮਾ ਅਤੇ ਸਮਰੱਥ ਵਿੱਚ ਪ੍ਰਭੂ ਦੇ ਅੱਗੇ ਚੱਲਣ ਵਾਲਾ ਬਣ ਕੇ ਪਿਤਾਵਾਂ ਦੇ ਦਿਲਾਂ ਨੂੰ ਬਾਲਕਾਂ ਵੱਲ ਅਤੇ ਅਣ-ਆਗਿਆਕਾਰੀਆਂ ਨੂੰ ਧਰਮੀ ਦੇ ਗਿਆਨ ਵੱਲ ਮੋੜੇਗਾ ਤਾਂ ਕਿ ਲੋਕਾਂ ਨੂੰ ਪ੍ਰਭੂ ਲਈ ਤਿਆਰ ਕਰ ਸਕੇ।”
Punjabi Bible 2016 - ਪਵਿੱਤਰ ਬਾਈਬਲ O.V.
ਉਹ ਉਸ ਦੇ ਅੱਗੇ ਅੱਗੇ ਏਲੀਯਾਹ ਦੇ ਆਤਮਾ ਅਰ ਬਲ ਨਾਲ ਚੱਲੇਗਾ ਜੋ ਪੇਵਾਂ ਦੇ ਦਿਲਾਂ ਨੂੰ ਬਾਲਕਾਂ ਦੀ ਵੱਲ ਅਤੇ ਬੇਮੁਖਾਂ ਨੂੰ ਧਰਮੀਆਂ ਦੀ ਬੁੱਧ ਦੀ ਵੱਲ ਮੋੜੇ ਭਈ ਪ੍ਰਭੁ ਦੇ ਸੁਧਾਰੀ ਹੋਈ ਕੌਮ ਨੂੰ ਤਿਆਰ ਕਰੇ
Punjabi ERV
ਯੂਹੰਨਾ ਖੁਦ ਪ੍ਰਭੂ ਦੇ ਅੱਗੇ-ਅੱਗੇ ਚੱਲੇਗਾ। ਅਤੇ ਉਹ ਏਲੀਯਾਹ ਵਾਂਗ ਹੀ ਸ਼ਕਤੀਸ਼ਾਲੀ ਹੋਵੇਗਾ। ਉਸ ਕੋਲ ਉਹ ਆਤਮਾ ਹੋਵੇਗਾ ਜੋ ਏਲੀਯਾਹ ਕੋਲ ਸੀ। ਉਹ ਪਿਤਾ ਅਤੇ ਉਸਦੇ ਬਚਿਆਂ ਵਿੱਚਕਾਰ ਸ਼ਾਂਤੀ ਪੈਦਾ ਕਰੇਗਾ। ਜਿਹਡ਼ੇ ਪਰਮੇਸ਼ੁਰ ਦੀ ਪਾਲਣਾ ਨਹੀਂ ਕਰਦੇ ਉਹ ਉਨ੍ਹਾਂ ਦੀਆਂ ਸੋਚਾਂ ਨੂੰ ਧਰਮੀ ਲੋਕਾਂ ਦੀਆਂ ਸੋਚਾਂ ਵਿੱਚ ਬਦਲ ਦੇਵੇਗਾ, ਉਹ ਲੋਕਾਂ ਨੂੰ ਪ੍ਰਭੂ ਲਈ ਤਿਆਰ ਕਰੇਗਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਉਨ੍ਹਾਂ ਦੇ ਅੱਗੇ-ਅੱਗੇ ਏਲੀਯਾਹ ਦੇ ਆਤਮਾ ਅਤੇ ਸਮਰੱਥਾ ਨਾਲ ਚੱਲੇਗਾ ਤਾਂ ਜੋ ਪਿਤਾਵਾਂ ਦੇ ਦਿਲਾਂ ਨੂੰ ਬੱਚਿਆਂ ਦੀ ਵੱਲ ਅਤੇ ਆਗਿਆ ਨਾ ਮੰਨਣ ਵਾਲਿਆ ਨੂੰ ਧਰਮੀਆਂ ਦੀ ਸਮਝ ਵੱਲ ਮੋੜੇ, ਜੋ ਪ੍ਰਭੂ ਦੇ ਯੋਗ ਕੌਮ ਨੂੰ ਤਿਆਰ ਕਰੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ ایلیّاہ دی رُوح تے قُدرت نال اوہدے اگّے اگّے چلّے گا تاں جو پئیواں دے دِلاں نُوں بچّیاں ولّ تے نافرماناں نُوں نیکاں دی دانائی ولّ موڑے۔ تے خُداوند دے لئی اِک سُدھاری ہوئی قوم تیار کرے۔
Punjabi Standard Bible (Punjabi Standard Bible) 2023
ਉਹ ਏਲੀਯਾਹ ਦੇ ਆਤਮਾ ਅਤੇ ਸਮਰੱਥਾ ਵਿੱਚ ਹੋ ਕੇ ਪ੍ਰਭੂ ਦੇ ਅੱਗੇ-ਅੱਗੇ ਚੱਲੇਗਾ ਤਾਂਕਿ ਪਿਓਵਾਂ ਦੇ ਦਿਲਾਂ ਨੂੰ ਬੱਚਿਆਂ ਵੱਲ ਅਤੇ ਅਣਆਗਿਆਕਾਰਾਂ ਨੂੰ ਧਰਮੀਆਂ ਦੀ ਸਮਝ ਵੱਲ ਮੋੜੇ ਕਿ ਪ੍ਰਭੂ ਲਈ ਇੱਕ ਯੋਗ ਕੌਮ ਤਿਆਰ ਕਰੇ।”