Luke 1:2 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜੋ ਕੁਝ ਅਸੀਂ ਦੂਜਿਆਂ ਕੋਲੋਂ ਸਿੱਖਿਆ ਉਨ੍ਹਾਂ ਨੇ ਵੀ ਉਹੀ ਗੱਲਾਂ ਲਿਖੀਆਂ ਹਨ। ਇਹ ਉਨ੍ਹਾਂ ਵੱਲੋਂ ਹੈ ਜਿਨ੍ਹਾਂ ਨੇ ਮੁਢੋਂ ਹੀ ਇਹ ਵਾਪਰਦਿਆਂ ਆਪਣੀ ਅੱਖੀਂ ਵੇਖਿਆ ਅਤੇ ਜਿਨ੍ਹਾਂ ਨੇ ਪਰਮੇਸ਼ੁਰ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾ ਕੇ ਪਰਮੇਸ਼ੁਰ ਦੀ ਸੇਵਾ ਕੀਤੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਿਸ ਤਰ੍ਹਾਂ ਸਾਨੂੰ ਉਹਨਾਂ ਪਹਿਲੇ ਗਵਾਹਾਂ ਨੇ ਦੱਸਿਆ ਜਿਹਨਾਂ ਨੇ ਆਪਣੀ ਅੱਖੀਂ ਸਭ ਕੁਝ ਦੇਖਿਆ ਅਤੇ ਪ੍ਰਚਾਰ ਕੀਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਪ੍ਰਮਾਣ ਸਾਨੂੰ ਉਹਨਾਂ ਤੋਂ ਪ੍ਰਾਪਤ ਹੋਏ ਹਨ, ਜੋ ਸ਼ੁਰੂ ਤੋਂ ਹੀ ਇਨ੍ਹਾਂ ਗੱਲ੍ਹਾਂ ਦੇ ਚਸ਼ਮਦੀਦ ਗਵਾਹ ਅਤੇ ਪਰਮੇਸ਼ਵਰ ਦੇ ਬਚਨ ਦੇ ਸੇਵਕ ਰਹੇ।
Punjabi Bible 2016 - ਪਵਿੱਤਰ ਬਾਈਬਲ O.V.
ਜਿਵੇਂ ਉਨ੍ਹਾਂ ਨੇ ਸਾਨੂੰ ਸੌਪਿਆ ਜਿਹੜੇ ਮੁਢੋਂ ਆਪਣੀਂ ਅੱਖੀਂ ਵੇਖਣ ਵਾਲੇ ਅਤੇ ਬਚਨ ਦੇ ਸੇਵਕ ਸਾਂ
Punjabi ERV
ਜੋ ਕੁਝ ਅਸੀਂ ਦੂਜਿਆਂ ਕੋਲੋਂ ਸਿਖਿਆ ਉਨ੍ਹਾਂ ਨੇ ਵੀ ਉਹੀ ਗੱਲਾਂ ਲਿਖੀਆਂ ਹਨ। ਇਹ ਉਨ੍ਹਾਂ ਵੱਲੋਂ ਹੈ ਜਿਨ੍ਹਾਂ ਨੇ ਮੁਢੋਂ ਹੀ ਇਹ ਵਾਪਰਦਿਆਂ ਆਪਣੀ ਅਖ੍ਖੀਂ ਵੇਖਿਆ ਅਤੇ ਜਿਨ੍ਹਾਂ ਨੇ ਪ੍ਰਭੂ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾ ਕੇ ਪ੍ਰਭੂ ਦੀ ਸੇਵਾ ਕੀਤੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਵੇਂ ਉਨ੍ਹਾਂ ਨੇ ਸਾਨੂੰ ਦੱਸਿਆ ਜਿਹੜੇ ਸ਼ੁਰੂਆਤ ਤੋਂ ਚਸ਼ਮਦੀਦ ਗਵਾਹ ਅਤੇ ਬਚਨ ਦੇ ਸੇਵਕ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جیویں اوہناں بندیاں ساڈے تِیکر اپڑائیاں جیہڑے شُروع توں لے کے اَکھّیں ویکھن والے گواہ تے کلام دی خِدمت کرن والے سن۔
Punjabi Standard Bible (Punjabi Standard Bible) 2023
ਜਿਵੇਂ ਕਿ ਉਨ੍ਹਾਂ ਨੇ ਸਾਡੇ ਤੱਕ ਪਹੁੰਚਾਈਆਂ ਜਿਹੜੇ ਸ਼ੁਰੂ ਤੋਂ ਅੱਖੀਂ ਵੇਖਣ ਵਾਲੇ ਅਤੇ ਵਚਨ ਦੇ ਸੇਵਕ ਸਨ।