Luke 1:22 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਉਹ ਬਾਹਰ ਆਇਆ ਤਾਂ ਉਹ ਲੋਕਾਂ ਨਾਲ ਗੱਲ ਨਾ ਕਰ ਸੱਕਿਆ। ਉਸ ਨੇ ਮੰਦਰ ਵਿੱਚ ਕੋਈ ਦਰਸ਼ਨ ਵੇਖਿਆ ਸੀ, ਕਿਉਂਕਿ ਉਹ ਗੂੰਗਾ ਹੋ ਗਿਆ ਸੀ ਅਤੇ ਉਹ ਸਿਰਫ਼ ਲੋਕਾਂ ਨਾਲ ਇਸ਼ਾਰੇ ਹੀ ਕਰ ਸੱਕਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਜ਼ਕਰਯਾਹ ਬਾਹਰ ਆਇਆ ਤਾਂ ਉਹ ਬੋਲ ਨਾ ਸਕਿਆ । ਸਭਾ ਸਮਝ ਗਈ ਕਿ ਉਸ ਨੇ ਹੈਕਲ ਵਿੱਚ ਕੋਈ ਦਰਸ਼ਨ ਦੇਖਿਆ ਹੈ । ਉਹ ਕੇਵਲ ਇਸ਼ਾਰੇ ਹੀ ਕਰਦਾ ਸੀ ਪਰ ਬੋਲ ਨਹੀਂ ਸਕਦਾ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਜ਼ਕਰਯਾਹ ਬਾਹਰ ਆਇਆ, ਉਹ ਉਹਨਾਂ ਨਾਲ ਬੋਲ ਨਾ ਸਕਿਆ। ਇਸ ਲਈ ਉਹ ਸਮਝ ਗਏ ਕਿ ਜ਼ਕਰਯਾਹ ਨੂੰ ਹੈਕਲ ਵਿੱਚ ਕੋਈ ਦਰਸ਼ਨ ਹੋਇਆ ਹੈ। ਜ਼ਕਰਯਾਹ ਉਹਨਾਂ ਨਾਲ ਇਸ਼ਾਰਿਆਂ ਦੁਆਰਾ ਗੱਲਬਾਤ ਕਰਦਾ ਰਿਹਾ ਅਤੇ ਗੂੰਗਾ ਬਣ ਕੇ ਰਿਹਾ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਜਾਂ ਉਹ ਬਾਹਰ ਆਇਆ ਤਾਂ ਉਨ੍ਹਾਂ ਨਾਲ ਬੋਲ ਨਾ ਸੱਕਿਆ ਅਤੇ ਉਨ੍ਹਾਂ ਮਾਲੂਮ ਕੀਤਾ ਜੋ ਉਹ ਨੇ ਹੈਕਲ ਵਿੱਚ ਕੋਈ ਪਰਤੱਖ ਰੋਇਆ ਵੇਖੀ ਹੈ ਅਰ ਉਹ ਉਨ੍ਹਾਂ ਨੂੰ ਸੈਨਤਾਂ ਮਾਰਦਾ ਸੀ ਅਤੇ ਗੂੰਗਾ ਰਹਿ ਗਿਆ
Punjabi ERV
ਜਦੋਂ ਉਹ ਬਾਹਰ ਆਇਆ ਤਾਂ ਉਹ ਲੋਕਾਂ ਨਾਲ ਗੱਲ ਨਾ ਕਰ ਸਕਿਆ। ਉਸਨੇ ਮੰਦਰ ਵਿੱਚ ਕੋਈ ਦਰਸ਼ਨ ਵੇਖਿਆ ਸੀ, ਕਿਉਂਕਿ ਉਹ ਗੂੰਗਾ ਹੋ ਗਿਆ ਸੀ ਅਤੇ ਉਹ ਸਿਰਫ਼ ਲੋਕਾਂ ਨਾਲ ਇਸ਼ਾਰੇ ਹੀ ਕਰ ਸਕਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜਦ ਉਹ ਬਾਹਰ ਆਇਆ ਤਾਂ ਉਨ੍ਹਾਂ ਨਾਲ ਬੋਲ ਨਾ ਸਕਿਆ ਅਤੇ ਉਨ੍ਹਾਂ ਜਾਣਿਆ ਜੋ ਉਸ ਨੇ ਹੈਕਲ ਵਿੱਚ ਕੋਈ ਦਰਸ਼ਣ ਵੇਖਿਆ ਹੈ ਅਤੇ ਉਹ ਉਨ੍ਹਾਂ ਨੂੰ ਇਸ਼ਾਰਿਆ ਨਾਲ ਦੱਸਦਾ ਸੀ ਅਤੇ ਗੂੰਗਾ ਹੋ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد باہر آیا اوہ اوہناں نال گلّ نا کر سکیا تَد اوہناں معلُوم کِیتا پئی ہیکل وِچ اوہنے کوئی رویا ویکھیا اے۔ تے اوہ اوہناں نُوں سَینتاں کر دا سی تے گُونگا ای رہیا۔
Punjabi Standard Bible (Punjabi Standard Bible) 2023
ਜਦੋਂ ਉਹ ਬਾਹਰ ਆਇਆ ਅਤੇ ਉਨ੍ਹਾਂ ਨਾਲ ਬੋਲ ਨਾ ਸਕਿਆ ਤਾਂ ਉਹ ਜਾਣ ਗਏ ਕਿ ਉਸ ਨੇ ਹੈਕਲ ਵਿੱਚ ਕੋਈ ਦਰਸ਼ਨ ਵੇਖਿਆ ਹੈ। ਉਹ ਉਨ੍ਹਾਂ ਨੂੰ ਇਸ਼ਾਰੇ ਤਾਂ ਕਰਦਾ ਸੀ ਪਰ ਗੂੰਗਾ ਰਿਹਾ।