Luke 1:25 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਪ੍ਰਭੂ ਨੇ ਮੇਰੀ ਹਾਲਤ ਵੇਖੀ ਸੀ ਅਤੇ ਹੁਣ ਮੇਰੀ ਸਹਾਇਤਾ ਕਰਨ ਦਾ ਫ਼ੈਸਲਾ ਕੀਤਾ ਹੈ। ਉਸ ਨੇ ਲੋਕਾਂ ਅੱਗੇ ਮੇਰਾ ਬਾਂਝ ਹੋਣ ਦਾ ਕਲੰਕ ਦੂਰ ਕਰਨ ਲਈ ਕਾਰਵਾਈ ਕੀਤੀ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਪ੍ਰਭੂ ਨੇ ਇਸ ਬੁਢਾਪੇ ਵਿੱਚ ਮੇਰੇ ਉੱਤੇ ਆਪਣੀ ਕਿਰਪਾ ਦ੍ਰਿਸ਼ਟੀ ਕੀਤੀ ਹੈ । ਉਸ ਨੇ ਮੇਰੀ ਸਾਰੀ ਸ਼ਰਮਿੰਦਗੀ ਦੂਰ ਕਰ ਦਿੱਤੀ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਪ੍ਰਭੂ ਨੇ ਮੇਰੇ ਉੱਤੇ ਕਿਰਪਾ ਕੀਤੀ ਹੈ ਅਤੇ ਲੋਕਾਂ ਵਿੱਚ ਮੇਰੇ ਬਾਂਝ ਹੋਣ ਦੀ ਬਦਨਾਮੀ ਨੂੰ ਦੂਰ ਕਰ ਦਿੱਤਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਕਿ ਪ੍ਰਭੁ ਨੇ ਜਿਨ੍ਹੀਂ ਦਿਨੀਂ ਮੇਰੇ ਉੱਤੇ ਨਿਗਾਹ ਕੀਤੀ ਮੇਰੇ ਨਾਲ ਇਉਂ ਕੀਤਾ ਹੈ ਭਈ ਲੋਕਾਂ ਵਿੱਚੋਂ ਮੇਰੀ ਸ਼ਰਮਿੰਦਗੀ ਹਟਾ ਦੇਵੇ।।
Punjabi ERV
“ਪ੍ਰਭੂ ਨੇ ਮੇਰੀ ਹਾਲਤ ਵੇਖੀ ਸੀ ਅਤੇ ਹੁਣ ਮੇਰੀ ਸਹਾਇਤਾ ਕਰਨ ਦਾ ਫ਼ੈਸਲਾ ਕੀਤਾ ਹੈ। ਉਸਨੇ ਲੋਕਾਂ ਅੱਗੇ ਮੇਰਾ ਬਾਂਝ ਹੋਣ ਦਾ ਕਲੰਕ ਦੂਰ ਕਰਨ ਲਈ ਕਾਰਵਾਈ ਕੀਤੀ।” ਕੁਆਰੀ ਮਰਿਯਮ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਕਿ ਪ੍ਰਭੂ ਨੇ ਇਹਨਾਂ ਦਿਨਾਂ ਵਿੱਚ ਮੇਰੇ ਉੱਤੇ ਨਿਗਾਹ ਕੀਤੀ ਅਤੇ ਮੇਰੇ ਨਾਲ ਇਹ ਕੀਤਾ ਹੈ ਜੋ ਲੋਕਾਂ ਵਿੱਚੋਂ ਮੇਰੀ ਸ਼ਰਮਿੰਦਗੀ ਨੂੰ ਖ਼ਤਮ ਕਰ ਦੇਵੇ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پئی جدوں خُداوند میری شرمساری دھون لئی میرے اُتّے دھیان کِیتا اونہی دِنیں اوس میرے نال اِنج کِیتا۔
Punjabi Standard Bible (Punjabi Standard Bible) 2023
“ਪ੍ਰਭੂ ਨੇ ਮੇਰੇ ਨਾਲ ਇਹ ਕੀਤਾ ਹੈ; ਉਸ ਨੇ ਇਨ੍ਹਾਂ ਦਿਨਾਂ ਵਿੱਚ ਕਿਰਪਾ ਦੀ ਨਿਗਾਹ ਕੀਤੀ ਕਿ ਲੋਕਾਂ ਵਿੱਚੋਂ ਮੇਰੇ ਨਿਰਾਦਰ ਨੂੰ ਦੂਰ ਕਰੇ।”