Luke 1:3 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮਾਣ ਯੋਗ ਥਿਉਫ਼ਿਲੁਸ, ਕਿਉਂਕਿ ਮੈਂ ਮੁਢ ਤੋਂ ਹੀ ਇਸ ਸਭ ਕਾਸੇ ਦਾ ਬੜੇ ਧਿਆਨ ਨਾਲ ਅਧਿਐਨ ਕੀਤਾ ਹੈ, ਇਸ ਲਈ ਮੈਂ ਮਹਿਸੂਸ ਕੀਤਾ ਕਿ ਮੈਂ ਤੈਨੂੰ ਇਹ ਸਭ ਕਰਮਵਾਰ ਦੱਸਾਂ ਕਿ ਇਹ ਕਿਵੇਂ ਵਾਪਰਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਵੀ ਇਹਨਾਂ ਸਭ ਗੱਲਾਂ ਦੀ ਬੜੀ ਧਿਆਨ ਪੂਰਵਕ ਸ਼ੁਰੂ ਤੋਂ ਲੈ ਕੇ ਅੰਤ ਤੱਕ ਖੋਜ ਕੀਤੀ ਹੈ ਤਾਂ ਜੋ ਤੁਹਾਡੇ ਲਈ ਇਹਨਾਂ ਸਭ ਦਾ ਵਰਣਨ ਠੀਕ ਅਤੇ ਤਰਤੀਬਵਾਰ ਲਿਖਾਂ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਗੱਲ੍ਹਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਮੈਂ ਆਪ ਹਰ ਇੱਕ ਘਟਨਾ ਦੀ ਸ਼ੁਰੂਆਤ ਤੋਂ ਸਾਵਧਾਨੀ ਨਾਲ ਜਾਂਚ ਕੀਤੀ ਹੈ। ਇਸ ਲਈ ਬਹੁਤ ਆਦਰਯੋਗ ਥਿਯੋਫਿਲਾਸ, ਮੈਨੂੰ ਇਹ ਸਹੀ ਲੱਗਿਆ ਕਿ ਤੁਹਾਡੇ ਲਈ ਮੈਂ ਇਹ ਸਭ ਕ੍ਰਮ ਦੇ ਅਨੁਸਾਰ ਲਿਖਾਂ
Punjabi Bible 2016 - ਪਵਿੱਤਰ ਬਾਈਬਲ O.V.
ਹੇ ਸਰਬ ਉਪਮਾ ਜੋਗ ਥਿਉਫਿਲੁਸ ਮੈਂ ਵੀ ਸਿਰੇ ਤੋਂ ਸਾਰੀ ਵਾਰਤਾ ਦੀ ਵੱਡੇ ਜਤਨ ਨਾਲ ਭਾਲ ਕਰ ਕੇ ਉਚਿਤ ਜਾਣਿਆ ਭਈ ਤੇਰੇ ਲਈ ਜਿਵੇਂ ਹੋਇਆ ਹੈ ਤਿਵੇਂ ਲਿਖਾਂ
Punjabi ERV
ਮਾਣ ਯੋਗ ਥਿਉਫ਼ਿਲੁਸ, ਕਿਉਂਕਿ ਮੈਂ ਮੁਢ ਤੋਂ ਹੀ ਇਸ ਸਭ ਕਾਸੇ ਦਾ ਬਡ਼ੇ ਧਿਆਨ ਨਾਲ ਅਧਿਐਨ ਕੀਤਾ ਹੈ, ਇਸ ਲਈ ਮੈਂ ਮਹਿਸੂਸ ਕੀਤਾ ਕਿ ਮੈਂ ਤੈਨੂੰ ਇਹ ਸਭ ਕਰਮਵਾਰ ਦੱਸਾਂ ਕਿ ਇਹ ਕਿਵੇਂ ਵਾਪਰਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਆਦਰਯੋਗ ਥਿਉਫ਼ਿਲੁਸ ਮੈਂ ਵੀ ਪੂਰੇ ਯਤਨ ਨਾਲ ਖੋਜ ਕਰਕੇ ਇਸ ਗੱਲ ਨੂੰ ਚੰਗਾ ਸਮਝਿਆ ਜੋ ਤੇਰੇ ਲਈ ਸਾਰੀ ਵਾਰਤਾ ਜਿਵੇਂ ਹੋਈ, ਉਸੇ ਤਰ੍ਹਾਂ ਲਿਖਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اَے بزُرگ تھِیُفِلُس مَیں وی سارِیاں گلّاں دا ٹھیک ٹھیک پَتا لاکے مناسب سمجھیا پئی تیرے لئی ترتیب نال لِکھاں۔
Punjabi Standard Bible (Punjabi Standard Bible) 2023
ਮੈਂ ਵੀ ਇਹ ਉਚਿਤ ਸਮਝਿਆ ਕਿ ਅਰੰਭ ਤੋਂ ਸਭਨਾਂ ਗੱਲਾਂ ਦੀ ਧਿਆਨ ਨਾਲ ਜਾਂਚ-ਪੜਤਾਲ ਕਰਕੇ ਤੇਰੇ ਲਈ ਸਿਲਸਿਲੇਵਾਰ ਲਿਖਾਂ