Luke 1:35 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਦੂਤ ਨੇ ਮਰਿਯਮ ਨੂੰ ਕਿਹਾ, “ਪਵਿੱਤਰ ਆਤਮਾ ਤੇਰੇ ਉੱਪਰ ਆਵੇਗਾ ਅਤੇ ਅੱਤ ਉੱਚ ਪਰਮੇਸ਼ੁਰ ਦੀ ਸ਼ਕਤੀ ਤੇਰੇ ਉੱਪਰ ਆਪਣੀ ਛਾਇਆ ਕਰੇਗੀ ਅਤੇ ਇਸ ਲਈ ਜਿਹੜਾ ਪਵਿੱਤਰ ਬਾਲਕ ਪੈਦਾ ਹੋਣ ਵਾਲਾ ਹੈ, ਪਰਮੇਸ਼ੁਰ ਦਾ ਪੁੱਤਰ ਕਹਾਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਵਰਗਦੂਤ ਨੇ ਉੱਤਰ ਦਿੱਤਾ, “ਪਵਿੱਤਰ ਆਤਮਾ ਤੇਰੇ ਉੱਤੇ ਉਤਰੇਗਾ ਅਤੇ ਪਰਮੇਸ਼ਰ ਦੀ ਸਮਰੱਥਾ ਤੇਰੇ ਉੱਤੇ ਛਾਂ ਕਰੇਗੀ । ਇਸ ਲਈ ਜੋ ਪਵਿੱਤਰ ਬਾਲਕ ਤੇਰੇ ਤੋਂ ਪੈਦਾ ਹੋਵੇਗਾ, ਪਰਮੇਸ਼ਰ ਦਾ ਪੁੱਤਰ ਅਖਵਾਏਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਵਰਗਦੂਤ ਨੇ ਜਵਾਬ ਦਿੱਤਾ, “ਪਵਿੱਤਰ ਆਤਮਾ ਤੇਰੇ ਉੱਪਰ ਆਵੇਗਾ ਅਤੇ ਅੱਤ ਮਹਾਨ ਦੀ ਸ਼ਕਤੀ ਤੇਰੇ ਉੱਤੇ ਛਾਇਆ ਕਰੇਗੀ। ਇਸ ਲਈ ਜੋ ਜਨਮ ਲੈਣਗੇ, ਉਹ ਪਵਿੱਤਰ ਅਤੇ ਪਰਮੇਸ਼ਵਰ ਦੇ ਪੁੱਤਰ ਕਹੋਣਗੇ ।
Punjabi Bible 2016 - ਪਵਿੱਤਰ ਬਾਈਬਲ O.V.
ਦੂਤ ਨੇ ਉਸ ਨੂੰ ਉੱਤਰ ਦਿੱਤਾ ਕਿ ਪਵਿੱਤ੍ਰ ਆਤਮਾ ਤੇਰੇ ਉੱਪਰ ਆਵੇਗਾ ਅਰ ਅੱਤ ਮਹਾਨ ਦੀ ਕੁਦਰਤ ਤੇਰੇ ਉੱਤੇ ਛਾਇਆ ਕਰੇਗੀ ਇਸ ਕਰਕੇ ਜਿਹੜਾ ਜੰਮੇਗਾ ਉਹ ਪਵਿੱਤ੍ਰ ਅਤੇ ਪਰਮੇਸ਼ੁਰ ਦਾ ਪੁੱਤ੍ਰ ਕਹਾਵੇਗਾ
Punjabi ERV
ਦੂਤ ਨੇ ਮਰਿਯਮ ਨੂੰ ਕਿਹਾ, “ਪਵਿੱਤਰ ਆਤਮਾ ਤੇਰੇ ਕੋਲ ਆਵੇਗਾ ਅਤੇ ਅੱਤ ਉਚ੍ਚ ਪਰਮੇਸ਼ੁਰ ਦੀ ਸ਼ਕਤੀ ਤੇਰੇ ਉੱਪਰ ਆਪਣੀ ਪਰਛਾਈ ਢਾਲੇਗੀ ਅਤੇ ਇਸ ਲਈ ਜਿਹਡ਼ਾ ਪਵਿੱਤਰ ਬਾਲਕ ਪੈਦਾ ਹੋਣ ਵਾਲਾ ਹੈ, ਪਰਮੇਸ਼ੁਰ ਦਾ ਪੁੱਤਰ ਕਹਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦੂਤ ਨੇ ਉਸ ਨੂੰ ਉੱਤਰ ਦਿੱਤਾ ਕਿ ਪਵਿੱਤਰ ਆਤਮਾ ਤੇਰੇ ਉੱਪਰ ਆਵੇਗਾ ਅਤੇ ਅੱਤ ਮਹਾਨ ਦੀ ਸਮਰੱਥਾ ਤੇਰੇ ਉੱਤੇ ਛਾਇਆ ਕਰੇਗੀ, ਇਸ ਕਰਕੇ ਜਿਹੜਾ ਜਨਮ ਲਵੇਗਾ ਉਹ ਪਵਿੱਤਰ ਅਤੇ ਪਰਮੇਸ਼ੁਰ ਦਾ ਪੁੱਤਰ ਕਹਾਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے فرِشتے اوہنوں جواب دِتّا پئی پاک رُوح تیرے اُتّے اُترے گا تے خُدا تعالیٰ دی قُدرت تیرے اُتّے پر چھاواں کرے گی۔ ایس واسطے اوہ قُدُّوس جیہڑا جمّے گا خُدا دا پُتر اکھوائے گا۔
Punjabi Standard Bible (Punjabi Standard Bible) 2023
ਦੂਤ ਨੇ ਉਸ ਨੂੰ ਉੱਤਰ ਦਿੱਤਾ, “ਪਵਿੱਤਰ ਆਤਮਾ ਤੇਰੇ ਉੱਤੇ ਆਵੇਗਾ ਅਤੇ ਅੱਤ ਮਹਾਨ ਦੀ ਸਮਰੱਥਾ ਤੇਰੇ ਉੱਤੇ ਛਾਇਆ ਕਰੇਗੀ ਇਸ ਲਈ ਉਹ ਪਵਿੱਤਰ ਬਾਲਕ ਜੋ ਪੈਦਾ ਹੋਵੇਗਾ, ਪਰਮੇਸ਼ਰ ਦਾ ਪੁੱਤਰ ਕਹਾਵੇਗਾ।